ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦੇ ਜਾਫਰਾਬਾਦ ਵਿੱਚ 16 ਸਾਲਾ ਲੜਕੇ ਦੀ ਗੋਲੀ ਮਾਰ ਕੇ ਹੱਤਿਆ

01:07 PM Jul 12, 2024 IST

ਨਵੀਂ ਦਿੱਲੀ, 12 ਜੁਲਾਈ
ਦਿੱਲੀ ਦੇ ਜਾਫਰਾਬਾਦ ਇਲਾਕੇ ਵਿੱਚ ਕੱਪੜਿਆਂ ਦੀ ਦੁਕਾਨ ਦੇ ਬਾਹਰ 16 ਸਾਲ ਦੇ ਇਕ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਲੜਕੇ ਦੇ ਵੱਡੇ ਭਰਾ ਦੀ ਸ਼ਿਕਾਇਤ ’ਤੇ ਐੱਫਆਈਆਰ ਦਰਜ ਕੀਤੀ ਗਈ ਹੈ ਜਿਸ ਨੇ ਕਿਹਾ ਕਿ ਪੀੜਤ, ਉਸ ਦੇ ਦੋਸਤ ਅਤੇ ਉਸ ਉੱਪਰ ਕੁਝ ਲੋਕਾਂ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਕੁਝ ਟੀ-ਸ਼ਰਟਾਂ ਖਰੀਦ ਕੇ ਦੁਕਾਨ ਤੋਂ ਬਾਹਰ ਆ ਰਹੇ ਸਨ। ਪੁਲੀਸ ਨੇ ਦੱਸਿਆ ਕਿ ਪੀੜਤ ਤੇ ਹਮਲਾਵਰ ਜਾਂ ਤਾਂ ਵੈੱਲਕਮ ਜਾਂ ਫਿਰ ਕਬੀਰ ਨਗਰ ਖੇਤਰ ਦੇ ਵਸਨੀਕ ਹਨ ਅਤੇ ਇਕ-ਦੂਜੇ ਨੂੰ ਜਾਣਦੇ ਹਨ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਕਰੀਬ 9.35 ਵਜੇ ਜਾਫਰਾਬਾਦ ਦੇ ਮਰਕਜ਼ੀ ਚੌਕ ਕੋਲ ਵਾਪਰੀ। ਪੁਲੀਸ ਮੁਤਾਬਕ ਲੜਕੇ ਦੀ ਪਿੱਠ ਵਿੱਚ ਗੋਲੀ ਲੱਗੀ ਅਤੇ ਜੀਟੀਬੀ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਘਟਨਾ ਦਾ ਕਾਰਨ ਪਤਾ ਲਾਇਆ ਜਾ ਰਿਹਾ ਹੈ ਅਤੇ ਮੁਲਜ਼ਮਾਂ ਦਾ ਪਤਾ ਲਾਉਣ ਲਈ ਸੀਸੀਟੀਵੀ ਫੁਟੇਜ ਖੰਘਾਲੀਆਂ ਜਾ ਰਹੀਆਂ ਹਨ। -ਪੀਟੀਆਈ

Advertisement

Advertisement
Advertisement