ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

21 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

08:28 AM May 13, 2024 IST
featuredImage featuredImage

ਸ਼ਸ਼ੀ ਪਾਲ ਜੈਨ
ਖਰੜ, 12 ਮਈ
ਇੱਥੋਂ ਦੀ ਦਰਪਨ ਸਿਟੀ ਵਿੱਚ 21 ਸਾਲਾਂ ਦੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਡੀਐੱਸਪੀ ਕਰਨ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮ੍ਰਿਤਕ ਦੀ ਪਛਾਣ ਤੁਸ਼ਾਰ ਵਜੋਂ ਹੋਈ ਹੈ ਜੋ ਕਿ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਹੈ ਕਿ ਉਸ ਨਾਲ ਇੱਕ ਲੜਕੀ ਵੀ ਰਹਿੰਦੀ ਸੀ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਚਿਹਰੇ ਉੱਤੇ ਜ਼ਖ਼ਮ ਦੇ ਨਿਸ਼ਾਨ ਸਨ ਅਤੇ ਪੁਲੀਸ ਸਾਰੇ ਪੱਖਾਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਮੌਕੇ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ ਅਤੇ ਮ੍ਰਿਤਕ ਦੀ ਦੇਹ ਕੰਬਲ ਵਿੱਚ ਲਪੇਟੀ ਹੋਈ ਸੀ। ਪੁਲੀਸ ਅਨੁਸਾਰ ਉਨ੍ਹਾਂ ਨੂੰ ਕਤਲ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਉਸ ਦੇ ਪਰਿਵਾਰ ਵਾਲਿਆਂ ਨੇ ਤੁਸ਼ਾਰ ਨੂੰ ਫੋਨ ਕੀਤਾ ਪਰ ਤੁਸ਼ਾਰ ਨੇ ਫੋਨ ਨਹੀਂ ਚੁੱਕਿਆ। ਉਸ ਤੋਂ ਬਾਅਦ ਪਰਿਵਾਰ ਨੇ ਸਥਾਨਕ ਕਿਸੇ ਵਿਅਕਤੀ ਨਾਲ ਸੰਪਰਕ ਸਾਧਿਆ। ਉਸ ਨੇ ਕਮਰੇ ਵਿੱਚ ਆ ਕੇ ਦੇਖਿਆ ਤਾਂ ਤੁਸ਼ਾਰ ਦਾ ਕਤਲ ਹੋ ਚੁੱਕਿਆ ਸੀ।
ਸੁਸਾਇਟੀ ਦੇ ਪ੍ਰਧਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਤੁਸ਼ਾਰ ਨਾਲ ਇੱਕ ਹੋਰ ਲੜਕਾ ਤੇ ਇੱਕ ਲੜਕੀ ਵੀ ਰਹਿੰਦੀ ਸੀ। ਅੱਜ ਉਨ੍ਹਾਂ ਦੇ ਫੋਨ ਨੰਬਰ ਬੰਦ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਤਿੰਨੋਂ ਪਿਛਲੇ ਪੰਜ-ਛੇ ਮਹੀਨੇ ਤੋਂ ਇੱਥੇ ਰਹਿ ਰਹੇ ਸਨ। ਇਸੇ ਦੌਰਾਨ ਖਰੜ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਖਰੜ ਵਿੱਚ ਕਈ ਕਤਲ ਹੋ ਚੁੱਕੇ ਹਨ।

Advertisement

Advertisement