ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਦੇ ਸਰੀ ਵਿਚ ਲੁਧਿਆਣਾ ਦੇ 28 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

04:56 PM Jun 09, 2024 IST
ਯੁਵਰਾਜ ਗੋਇਲ ਦੀ ਪੁਰਾਣੀ ਫੋਟੋ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਜੂਨ
ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿਚ ਲੁਧਿਆਣਾ ਨਾਲ ਸਬੰਧਤ ਨੌਜਵਾਨ ਯੁਵਰਾਜ ਗੋਇਲ (28) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ 7 ਜੂਨ ਦੀ ਦੱਸੀ ਜਾਂਦੀ ਹੈ। ਪਰਿਵਾਰ ਦੇ ਕੁਝ ਦੋਸਤਾਂ-ਮਿੱਤਰਾਂ ਮੁਤਾਬਕ ਕੈਨੇਡੀਅਨ ਪੁਲੀਸ ਨੇ ਇਸ ਨੂੰ ‘ਗ਼ਲਤ ਪਛਾਣ’ ਨਾਲ ਜੁੜਿਆ ਮਾਮਲਾ ਦੱਸਿਆ ਹੈ। ਜਾਣਕਾਰੀ ਅਨੁਸਾਰ ਯੁਵਰਾਜ ਜਿਮ ਤੋਂ ਪਰਤਦਿਆਂ ਫੋਨ ’ਤੇ ਆਪਣੀ ਮਾਂ ਨਾਲ ਗੱਲ ਕਰ ਰਿਹਾ ਸੀ। ਜਿਵੇਂ ਹੀ ਉਹ ਆਪਣੇ ਘਰ ਦੀ ਪਾਰਕਿੰਗ ਕੋਲ ਪੁੱਜਾ ਤਾਂ ਉਸ ਨੇ ਫੋਨ ਕੱਟ ਦਿੱਤਾ। ਪੁਲੀਸ ਮੁਤਾਬਕ ਕੁਝ ਸਮੇਂ ਬਾਅਦ ਕਿਸੇ ਨੇ ਯੁਵਰਾਜ ਨੂੰ ਇਮਾਰਤ ਵੱਲ ਇਸ਼ਾਰਾ ਕਰਕੇ ਪੁੱਛਿਆ ਕਿ ਕੀ ਉਹ ਇਸ ਵਿਚ ਰਹਿੰਦਾ ਹੈ, ਜਿਵੇਂ ਹੀ ਉਸ ਨੇ ‘ਹਾਂ’ ਕਿਹਾ ਤਾਂ ਉਸ ਦੇ ਛੇ ਗੋਲੀਆਂ ਮਾਰੀਆਂ ਗਈਆਂ। ਯੁਵਰਾਜ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਸ ਘਟਨਾ ਮੌਕੇ ਯੁਵਰਾਜ ਦੇ ਫੋਨ ਦੀ ਰਿਕਾਰਡਿੰਗ ਚਾਲੂ ਸੀ, ਜਿਸ ਕਰਕੇ ਮੌਕੇ ’ਤੇ ਹੋਈ ਗੱਲਬਾਤ ਬਾਰੇ ਪਤਾ ਲੱਗ ਗਿਆ।

Advertisement

Advertisement