ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਏਕੋਟ ’ਚ 30 ਬਿਸਤਰਿਆਂ ਦਾ ਜ਼ੱਚਾ-ਬੱਚਾ ਹਸਪਤਾਲ ਹੋਵੇਗਾ ਸ਼ੁਰੂ: ਸਿਹਤ ਮੰਤਰੀ

06:56 PM Jun 29, 2023 IST

ਸੰਤੋਖ ਗਿੱਲ/ ਰਾਮ ਗੋਪਾਲ ਰਾਏਕੋਟੀ

Advertisement

ਰਾਏਕੋਟ, 28 ਜੂਨ

ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਸਥਾਨਕ ਸਿਵਲ ਹਸਪਤਾਲ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਰਾਏਕੋਟ ਵਿੱਚ 30 ਬਿਸਤਰਿਆਂ ਵਾਲੇ ‘ਜ਼ੱਚਾ-ਬੱਚਾ ਹਸਪਤਾਲ’ ਦੀ ਨਵੀਂ ਇਮਾਰਤ ਬਣ ਕੇ ਤਿਆਰ ਹੋ ਗਈ ਹੈ ਤੇ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਇਸ ਨੂੰ ਜਲਦੀ ਹੀ ਚਾਲੂ ਕੀਤਾ ਜਾਵੇਗਾ।

Advertisement

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਕੌਮਾਂਤਰੀ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਲਈ ਬਚਨਬੱਧ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਅਗਲੇ ਕੁਝ ਦਿਨਾਂ ਵਿੱਚ ਲੋੜੀਂਦਾ ਮੈਡੀਕਲ ਅਤੇ ਸਰਜੀਕਲ ਉਪਕਰਨ, ਬੈੱਡ, ਦਵਾਈਆਂ ਆਦਿ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਹਸਪਤਾਲ ਲਈ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਵੀ ਮੁਕੰਮਲ ਹੋ ਚੁੱਕੀ ਹੈ ਅਤੇ ਕੁਝ ਹੀ ਦਿਨਾਂ ਵਿੱਚ ਉਨ੍ਹਾਂ ਦੀ ਤਾਇਨਾਤੀ ਕਰ ਦਿੱਤੀ ਜਾਵੇਗੀ। ਇਸ ਤੋਂ ਬਾਅਦ ਇਹ ਸਿਹਤ ਸਹੂਲਤ ਰਾਏਕੋਟ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐੱਮਡੀ ਪ੍ਰਦੀਪ ਅਗਰਵਾਲ, ਡੀਸੀ ਸੁਰਭੀ ਮਲਿਕ, ਐੱਸਡੀਐੱਮ ਗੁਰਬੀਰ ਸਿੰਘ ਕੋਹਲੀ, ਸਿਵਲ ਸਰਜਨ ਡਾ. ਹਿਤਿੰਦਰ ਕੌਰ, ਐੱਸਐੱਮਓ ਡਾ. ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ 30 ਬਿਸਤਰਿਆਂ ਵਾਲਾ ਇਹ ਹਸਪਤਾਲ 5.82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਦੀਆਂ ਤਿੰਨ ਮੰਜ਼ਿਲਾਂ ਹਨ। ਹਸਪਤਾਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਵਿੱਚ ਓਪੀਡੀ ਕਮਰੇ, ਵਾਰਡ, ਫੀਡਿੰਗ ਏਰੀਆ, ਪਰਿਵਾਰ ਨਿਯੋਜਨ, ਕਲੀਨਿਕਲ ਲੈਬਾਰਟਰੀ, ਇਮਿਊਨਾਈਜੇਸ਼ਨ ਰੂਮ, ਐਮਰਜੈਂਸੀ, ਲਿਫਟ ਲੈਬ, ਕੋਲਡ ਸਟੋਰ, ਈਸੀਜੀ ਰੂਮ ਅਤੇ ਫਾਰਮੇਸੀ ਰੂਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਰਾਏਕੋਟ ਅਤੇ ਨੇੜਲੇ ਇਲਾਕਿਆਂ ਦੀਆਂ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਵਿੱਚ ਖੋਲ੍ਹੇ ਗਏ 580 ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਹੁਣ ਤੱਕ ਲਗਪਗ 31 ਲੱਖ ਲੋਕਾਂ ਨੇ ਇਨ੍ਹਾਂ ‘ਚ ਇਲਾਜ ਕਰਵਾਇਆ ਹੈ। ਉਨ੍ਹਾਂ ਮੰਨਿਆ ਕਿ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਵੇਲੇ ਮੌਜੂਦਾ ਸਟਾਫ਼ ਨੂੰ ਉਨ੍ਹਾਂ ਵਿੱਚ ਤਬਦੀਲ ਕਰਨ ਨਾਲ ਐਮਰਜੈਂਸੀ ਸਿਹਤ ਸੇਵਾਵਾਂ ਅਤੇ ਕੌਮੀ ਸਿਹਤ ਪ੍ਰੋਗਰਾਮ ਕੁਝ ਹੱਦ ਤੱਕ ਪ੍ਰਭਾਵਿਤ ਹੋਇਆ ਸੀ, ਪਰ ਹੁਣ ਨਵਾਂ ਸਟਾਫ਼ ਭਰਤੀ ਹੋਣ ਬਾਅਦ ਪੁਰਾਣਾ ਸਾਰਾ ਸਟਾਫ਼ ਆਪਣੇ ਪਹਿਲੇ ਥਾਂ ‘ਤੇ ਭੇਜ ਦਿੱਤਾ ਗਿਆ ਹੈ। ਇਸ ਨਾਲ ਸਿਹਤ ਸੇਵਾਵਾਂ ਮੁੜ ਲੀਹ ‘ਤੇ ਆ ਗਈਆਂ ਹਨ।

Advertisement
Tags :
ਸਿਹਤਸ਼ੁਰੂਹਸਪਤਾਲਹੋਵੇਗਾਜ਼ੱਚਾ-ਬੱਚਾਬਿਸਤਰਿਆਂਮੰਤਰੀਰਾਏਕੋਟ
Advertisement