ਏ ਐੱਸ ਕਾਲਜ ਨੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਖੰਨਾ, 30 ਅਕਤੂਬਰ
ਏ ਐੱਸ ਕਾਲਜ ਆਫ਼ ਐਜੂਕੇਸ਼ਨ ਦੇ ਐੱਨਐੱਸਐੱਸ ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਪਵਨ ਕੁਮਾਰ ਦੀ ਅਗਵਾਈ ਹੇਠ ‘ਦੀਵਾਲੀ ਮੇਰੇ ਭਾਰਤ ਕੇ ਸਾਥ’ ਅਤੇ ਖੁਸ਼ਹਾਲੀ ਲਈ ਅਖੰਡਤਾ ਦਾ ਸੱਭਿਆਚਾਰ ਥੀਮ ਅਧੀਨ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਮੌਕੇ ਦੀਵਾਲੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੰਦਿਆਂ ਕਵਿਤਾਵਾਂ ਅਤੇ ਭਾਸ਼ਣ ਸੁਣਾਏ। ਡਾ. ਵਿਮਲ ਵਿਦੁਸ਼ੀ ਅਤੇ ਡਾ. ਸ਼ਿਲਪੀ ਅਰੋੜਾ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮੈਰਾਥਨ ਕਰਵਾਈ ਗਈ ਜਿਸ ਵਿੱਚ ਐੱਸਐੱਮਓ ਡਾ. ਮਨਿੰਦਰ ਸਿੰਘ ਭਸੀਨ ਅਤੇ ਡਾ. ਕੱਕੜ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਸਿਵਲ ਹਸਪਤਾਲ ਖੰਨਾ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਮਰੀਜ਼ਾਂ ਨੂੰ ਡਾਕਟਰੀ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਮਦਦ ਕੀਤੀ। ਵਿਦਿਆਰਥੀਆਂ ਨੇ ਰੈਲੀ ਦੌਰਾਨ ਟਰੈਫ਼ਿਕ ਪੁਲੀਸ ਇੰਸਪੈਕਟਰ ਕੁਲਜੀਤ ਸਿੰਘ ਦੇ ਸਹਿਯੋਗ ਨਾਲ ਚੌਕਾਂ ਵਿੱਚ ਟਰੈਫ਼ਿਕ ਨੂੰ ਕੰਟਰੋਲ ਕਰਨ ਵਿੱਚ ਪੁਲੀਸ ਦੀ ਸਹਾਇਤਾ ਕੀਤੀ। ਉਨ੍ਹਾਂ ਲੋਕਾਂ ਨੂੰ ਹੈਲਮੇਟ ਅਤੇ ਸੀਟ ਬੈਲਟ ਪਹਿਨਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸ਼ਹਿਰ ਵਾਸੀਆਂ ਲਈ ਤਿਉਹਾਰਾਂ ਦੇ ਸੀਜ਼ਨ ਵਿੱਚ ਸ਼ਹਿਰ ਦੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਬਾਜ਼ਾਰਾਂ ਵਿੱਚ ਸਫ਼ਾਈ ਮੁਹਿੰਮ ਚਲਾਈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ ਤੇ ਸੁਬੋਧ ਮਿੱਤਲ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।