ਬਾਵਾ ਖੇਲ ਨਹਿਰ ਵਿੱਚੋਂ ਬੱਚੇ ਦਾ ਭਰੂਣ ਮਿਲਿਆ
10:33 AM Oct 28, 2024 IST
ਪੱਤਰ ਪ੍ਰੇਰਕ
ਜਲੰਧਰ, 27 ਅਕਤੂਬਰ
ਇਥੋਂ ਦੀ ਬਸਤੀ ਬਾਵਾ ਖੇਲ ਨਹਿਰ ਨੇੜਿਓਂ ਇੱਕ ਬੱਚੇ ਦਾ ਭਰੂਣ ਮਿਲਿਆ ਹੈ। ਬਸਤੀ ਬਾਵਾ ਖੇਲ ਦੀ ਪੁਲੀਸ ਨੇ ਭਰੂਣ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ ਤੇ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਨਹਿਰ ਦਾ ਉਹ ਹਿੱਸਾ ਜਿਸ ਵਿੱਚ ਉਕਤ ਬੱਚੇ ਦਾ ਭਰੂਣ ਪਿਆ ਸੀ, ਪੂਰੀ ਤਰ੍ਹਾਂ ਸੁੱਕਾ ਪਿਆ ਸੀ। ਪੁਲੀਸ ਦਾ ਮੰਨਣਾ ਹੈ ਕਿ ਉਕਤ ਬੱਚੇ ਦਾ ਭਰੂਣ ਕੁੱਝ ਸਮਾਂ ਪਹਿਲਾਂ ਹੀ ਸੁੱਟਿਆ ਗਿਆ ਲੱਗਦਾ ਹੈ। ਥਾਣਾ ਬਸਤੀ ਬਾਵਾ ਖੇਲ ਦੇ ਏਐੱਸਆਈ ਨੀਲਾ ਰਾਮ ਦੱਸਿਆ ਕਿ ਭਰੂਣ ਨਹਿਰ ਦੇ ਪੁਲ ਹੇਠੋਂ ਬਰਾਮਦ ਕੀਤਾ ਗਿਆ ਹੈ ਤੇ ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮਾਮਲੇ ਦੀ ਜਾਂਚ ਤਹਿਤ ਪੁਲੀਸ ਵੱਲੋਂ ਇਲਾਕੇ ’ਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲੀ ਜਾ ਰਹੀ ਹੈ।
Advertisement
Advertisement