For the best experience, open
https://m.punjabitribuneonline.com
on your mobile browser.
Advertisement

ਵੋਟਰ ਜਾਗਰੂਕਤਾ ਲਈ ਸਾਈਕਲ ਰੈਲੀ ਕੱਢੀ

06:43 AM May 03, 2024 IST
ਵੋਟਰ ਜਾਗਰੂਕਤਾ ਲਈ ਸਾਈਕਲ ਰੈਲੀ ਕੱਢੀ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 2 ਮਈ
ਲੋਕ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਸਕੂਲਾਂ/ਕਾਲਜਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਸਹਿਯੋਗ ਨਾਲ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਪਟਿਆਲਾ ਸ਼ਹਿਰ ਵਿੱਚ ਵੋਟਰ ਟਰਨਆਉਟ ਨੂੰ ਵਧਾਉਣ ਲਈ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਵਧੀਕ ਡਿਪਟੀ-ਕਮਿਸ਼ਨਰ ਮੈਡਮ ਕੰਚਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਪਟਿਆਲਾ ਸ਼ਹਿਰੀ ਅਰਵਿੰਦ ਕੁਮਾਰ ਨੇ ਰਵਾਨਾ ਕੀਤਾ।
ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਰੇਖੀ ਨੇ ਸਾਈਕਲਿਸਟਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਨੂੰ ਵੋਟਰ ਪ੍ਰਣ ਦਿਵਾਇਆ। ਰੈਲੀ ’ਚ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਜ਼ਿਲ੍ਹਾ ਸਵੀਪ ਆਈਕਨ (ਦਿਵਿਆਂਗ) ਜਗਵਿੰਦਰ ਸਿੰਘ ਤੇ ਜਗਦੀਪ ਸਿੰਘ ਨੇ ਅਗਵਾਈ ਕੀਤੀ ਅਤੇ ਨੌਜਵਾਨ ਅਤੇ ਦਿਵਿਆਂਗ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਲਈ ਜਾਗਰੂਕ ਕੀਤਾ। ਜ਼ਿਲ੍ਹੇ ਦੇ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਅਤੇ ਸੀ.ਡੀ.ਪੀ.ਓ ਪਟਿਆਲਾ ਅਰਬਨ ਦੇ ਕਰਮਚਾਰੀਆਂ ਅਤੇ ਵਰਕਰਾਂ ਵੱਲੋਂ ਰੈਲੀ ਦੇ ਆਰੰਭ ਸਥਾਨ ਤੇ ਵੋਟਰ ਜਾਗਰੂਕਤਾ ਸਬੰਧੀ ਰੰਗੋਲੀਆਂ ਤਿਆਰ ਕੀਤੀਆਂ ਗਈਆਂ। ਸਾਈਕਲ ਰੈਲੀ ਵਿੱਚ ਭਾਗ ਲੈਣ ਵਾਲੇ ਵਲੰਟੀਅਰਜ਼ ਨੂੰ ਜ਼ਿਲ੍ਹਾ ਸਵੀਪ ਵੱਲੋਂ ਟੀ-ਸ਼ਰਟਾ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×