ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਸਰਕਾਰ ਵੱਲੋਂ ਪਟਿਆਲਾ ਨੂੰ 597 ਕਰੋੜ ਦਾ ਵੱਡਾ ਤੋਹਫਾ: ਸੰਜੀਵ ਬਿੱਟੂ

07:18 AM May 09, 2024 IST
ਓਵਰਬ੍ਰਿਜ ਦਾ ਨਕਸ਼ਾ ਦਿਖਾਉਂਦੇ ਹੋਏ ਭਾਜਪਾ ਦੇ ਸ਼ਹਿਰੀ ਪ੍ਰਧਾਨ ਸੰਜੀਵ ਬਿੱਟੂ। -ਫੋੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 8 ਮਈ
ਕੇਂਦਰ ਸਰਕਾਰ ਦੇ ਹੁਕਮਾਂ ਅਤੇ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਯਤਨਾਂ ਸਦਕਾ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਨੇ ਪਟਿਆਲਾ ਦੇ ਨਵੇਂ ਬੱਸ ਸਟੈਂਡ ਅਤੇ ਦੱਖਣੀ ਬਾਈਪਾਸ ਨੂੰ ਫਲਾਈਓਵਰ ਬਣਾ ਕੇ ਆਪਸ ਵਿੱਚ ਜੋੜਨ ਦੇ ਨਾਲ-ਨਾਲ ਇਸ ਨੂੰ ਚੌੜਾ ਕਰਨ ਲਈ 597 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵੱਡਾ ਦਾਅਵਾ ਅੱਜ ਭਾਜਪਾ ਦੇ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਅਰਬਨ ਅਸਟੇਟ ਵਿੱਚ ਪ੍ਰਨੀਤ ਕੌਰ ਦੇ ਹੱਕ ’ਚ ਕੀਤੀ ਗਈ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਫਲਾਈਓਵਰ ਦਾ ਨਕਸ਼ਾ ਦਿਖਾਉਂਦਿਆਂ ਦਾਅਵਾ ਕੀਤਾ ਕਿ ਇਹ ਦੋਵੇਂ ਚੀਜ਼ਾਂ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਵੱਲੋਂ ਪਾਸ ਕੀਤੀਆਂ ਜਾ ਚੁੱਕੀਆਂ ਹਨ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਪ੍ਰਾਜੈਕਟ ਕਦੋਂ ਪਾਸ ਹੋਇਆ ਹੈ।
ਸੰਜੀਵ ਬਿੱਟੂ ਨੇ ਹੋਰ ਕਿਹਾ ਕਿ ਚੋਣਾਂ ਤੋਂ ਪਹਿਲਾਂ ਪਟਿਆਲਾ ਨੂੰ ਦਿੱਤੇ ਇਸ ਤੋਹਫੇ ਨਾਲ ਵੱਡੀ ਰਾਹਤ ਮਿਲੇਗੀ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਨਵੇਂ ਬੱਸ ਸਟੈਂਡ ਨੇੜੇ ਟਰੈਫਿਕ ਸਮੱਸਿਆ ਦਾ ਹੱਲ ਕਾਫੀ ਹੱਦ ਤੱਕ ਸੁਲਝਾ ਲਿਆ ਜਾਵੇਗਾ ਅਤੇ ਸੜਕ ਹਾਦਸੇ ਰੁਕਣਗੇ। ਉਨ੍ਹਾਂ ਕਿਹਾ ਕਿ ਨਵੰਬਰ 2023 ਦੌਰਾਨ ਅਰਬਨ ਅਸਟੇਟ ਦੀਆਂ 16 ਵੱਖ-ਵੱਖ ਐਸੋਸੀਏਸ਼ਨਾਂ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਕੋਲ ਪਹੁੰਚ ਕੇ ਸ਼ਹਿਰੀ ਵਸਨੀਕਾਂ ਦੇ ਨਾਲ-ਨਾਲ ਕਾਰੋਬਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਸਥਾਈ ਹੱਲ ਦੀ ਮੰਗ ਕੀਤੀ ਸੀ।

Advertisement

Advertisement
Advertisement