ਗੋਆ ਤੋਂ ਮੁੰਬਈ ਜਾ ਰਹੇ ਏਅਰ ਇੰਡੀਆ ਜਹਾਜ਼ ਨਾਲ ਪੰਛੀ ਟਕਰਾਇਆ, ਉਡਾਣ ਰੱਦ ਤੇ ਯਾਤਰੀ ਸੁਰੱਖਿਅਤ
12:37 PM Aug 14, 2024 IST
Advertisement
ਪਣਜੀ, 14 ਅਗਸਤ
ਗੋਆ ਦੇ ਦਾਬੋਲਿਮ ਹਵਾਈ ਅੱਡੇ ਤੋਂ ਮੁੰਬਈ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨਾਲ ਪੰਛੀ ਟਕਰਾਉਣ ਬਾਅਦ ਉਡਾਣ ਨੂੰ ਰੱਦ ਕਰ ਦਿੱਤਾ ਗਿਆ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਹਾਜ਼ 'ਚ 116 ਯਾਤਰੀ ਸਵਾਰ ਸਨ। ਹਵਾਈ ਅੱਡੇ ਦੇ ਡਾਇਰੈਕਟਰ ਐੱਮਸੀ ਜੈਰਾਜਨ ਨੇ ਵਾਸਕੋ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਘਟਨਾ ਸਵੇਰੇ 6.45 ਵਜੇ ਦੀ ਹੈ। ਉਨ੍ਹਾਂ ਕਿਹਾ ਕਿ ਪੰਛੀ ਦੇ ਵੱਜਣ ਕਾਰਨ ਜਹਾਜ਼ ਦੇ ਇੰਜਣ ’ਚੋਂ ਧੂੰਆਂ ਨਿਕਲਣ ਲੱਗਾ, ਜਿਸ ਤੋਂ ਬਾਅਦ ਉਡਾਣ ਰੱਦ ਕਰ ਦਿੱਤੀ ਗਈ।
Advertisement
Advertisement