ਵਿਧਾਨ ਸਭਾ ਹਲਕਾ ਭੋਆ ’ਚ ਅਕਾਲੀ ਦਲ ਬਾਦਲ ਨੂੰ ਝਟਕਾ
07:36 AM Mar 30, 2024 IST
ਪੱਤਰ ਪ੍ਰੇਰਕ
ਪਠਾਨਕੋਟ, 29 ਮਾਰਚ
ਪੰਜਾਬ ਅੰਦਰ ਅਕਾਲੀ-ਭਾਜਪਾ ਦਾ ਗਠਜੋੜ ਸਿਰੇ ਨਾ ਚੜ੍ਹਨ ਤੇ ਆਇਆ ਰਾਮ, ਗਇਆ ਰਾਮ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਜ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵਿਧਾਨ ਸਭਾ ਹਲਕਾ ਭੋਆ ਅੰਦਰ ਸੰਨ੍ਹ ਲਗਾ ਦਿੱਤੀ ਅਤੇ ਭੋਆ ਤੋਂ ਅਕਾਲੀ ਦਲ ਬਾਦਲ ਦੇ ਹਲਕਾ ਮੁਖੀ ਰਾਕੇਸ਼ ਕੁਮਾਰ ਮਾਜਰਾ ਤੇ ਉਸ ਦੇ ਸਾਥੀਆਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਗਿਆ। ਇਹ ਸ਼ਮੂਲੀਅਤ ਭਾਜਪਾ ਦੇ ਪ੍ਰਦੇਸ਼ ਦਫਤਰ ਚੰਡੀਗੜ੍ਹ ਵਿੱਚ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿੱਚ ਹੋਈ।
Advertisement
Advertisement