ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਭਾਜਪਾ ਨੂੰ ਝਟਕਾ: ਤਿੰਨ ਵਾਰ ਡਿਪਟੀ ਮੇਅਰ ਰਹਿ ਚੁੱਕੀ ਸ਼ੀਲਾ ਫੂਲ ਸਿੰਘ ਕਾਂਗਰਸ ’ਚ ਸ਼ਾਮਲ

07:42 AM May 07, 2024 IST
ਕਾਂਗਰਸ ਵਿੱਚ ਸ਼ੀਲਾ ਫੂਲ ਸਿੰਘ ਦਾ ਸਵਾਗਤ ਕਰਦੇ ਹੋਏ ਆਗੂ।

ਆਤਿਸ਼ ਗੁਪਤਾ
ਚੰਡੀਗੜ੍ਹ, 6 ਮਈ
ਚੰਡੀਗੜ੍ਹ ਵਿੱਚ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੀ ਸੀਨੀਅਰ ਆਗੂ ਤੇ ਤਿੰਨ ਵਾਰ ਡਿਪਟੀ ਮੇਅਰ ਰਹਿ ਚੁੱਕੀ ਸ਼ੀਲਾ ਫੂਲ ਸਿੰਘ ਆਪਣੇ ਸਾਥੀਆਂ ਸਮੇਤ ‘ਕਾਂਗਰਸ’ ਵਿੱਚ ਸ਼ਾਮਲ ਹੋ ਗਈ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਪਾਰਟੀ ਦੇ ਕੌਮੀ ਬੁਲਾਰੇ ਕੁਲਦੀਪ ਰਾਠੌਰ ਤੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਸਿਰੋਪਾਉ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸ਼ੀਲਾ ਫੂਲ ਸਿੰਘ ਨੇ ਕਿਹਾ ਕਿ ਉਹ ਭਾਜਪਾ ਵਿੱਚ ਘੁੱਟਣ ਮਹਿਸੂਸ ਕਰ ਰਹੀ ਸੀ, ਭਾਜਪਾ ਨੇ ਦਸ ਸਾਲਾਂ ਵਿੱਚ ਕੁਝ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਦੇਸ਼ ਹਿੱਤ ਵਿੱਚ ਕੰਮ ਕਰ ਰਹੀ ਹੈ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਸ਼ੀਲਾ ਫੂਲ ਸਿੰਘ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੀ ਪੰਜਵੀਂ ਸਾਬਕਾ ਕੌਂਸਲਰ ਹੈ। ਸ੍ਰੀ ਲੱਕੀ ਨੇ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਵਿੱਚ ਵਾਧਾ ਹੋਇਆ ਹੈ, ਜਿਸ ਕਰਕੇ ਲੋਕਾਂ ਨੂੰ ਆਪਣਾ ਘਰ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ‘ਇੰਡੀਆ’ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਜਪਾ ਲਗਾਤਾਰ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਵਾਰ ਚੰਡੀਗੜ੍ਹ ਵਿੱਚ ‘ਇੰਡੀਆ’ ਗਠਜੋੜ ਜਿੱਤ ਹਾਸਲ ਕਰੇਗੀ।

Advertisement

ਸਪਾ ਵੱਲੋਂ ਮਨੀਸ਼ ਤਿਵਾੜੀ ਦੀ ਹਮਾਇਤ ਦਾ ਐਲਾਨ

ਚੰਡੀਗੜ੍ਹ: ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮਾਜਵਾਦੀ ਪਾਰਟੀ (ਸਪਾ) ਨੇ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਹਮਾਇਤ ਦਾ ਐਲਾਨ ਕੀਤਾ ਹੈ। ਸਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਤੇ ਚੰਡੀਗੜ੍ਹ ਦੇ ਇੰਚਾਰਜ ਕੁਲਦੀਪ ਸਿੰਘ ਭੁੱਲਰ ਨੇ ਚੰਡੀਗੜ੍ਹ ਦੇ ਪ੍ਰਧਾਨ ਵਿਕਰਮ ਯਾਦਵ ਦੇ ਨਾਮ ਪੱਤਰ ਜਾਰੀ ਕਰਕੇ ਕੀਤਾ ਹੈ। ਸ੍ਰੀ ਭੁੱਲਰ ਨੇ ਪੱਤਰ ਵਿੱਚ ਕਿਹਾ ਕਿ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਸਪਾ ਦੇ ਕੌਮੀ ਪ੍ਰਧਾਨ ਅਖਿਲੇਖ ਯਾਦਵ ਨੇ ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਹਮਾਇਤ ਦਾ ਐਲਾਨ ਕੀਤਾ ਹੈ। ਸਪਾ ਦੇ ਸਾਰੇ ਆਗੂ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕਰਨਗੇ। ਸਮਾਜਵਾਦੀ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਵਿਕਰਮ ਯਾਦਵ ਨੇ ਕਿਹਾ ਕਿ ਉਹ ਪਾਰਟੀ ਦੇ ਆਦੇਸ਼ਾਂ ਅਨੁਸਾਰ ਆਪਣੀ ਸਮੁੱਚੀ ਟੀਮ ਨਾਲ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕਰਨਗੇ ਅਤੇ ਉਨ੍ਹਾਂ ਨੂੰ ਜਿੱਤ ਦਵਾਉਣਗੇ।

ਪਿੰਡ ਸਰਾਣਾ ਦੇ ਨੌਜਵਾਨ ‘ਆਪ’ ਵਿੱਚ ਸ਼ਾਮਲ

ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਵੱਲੋਂ ਪਿੰਡ ਸਰਾਣਾ ਵਿਖੇ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਈ ਨੌਜਵਾਨਾਂ ਨੇ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਿਧਾਇਕ ਰਾਏ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਿੰਦਰਜੀਤ ਸਿੰਘ ਲਾਡੀ, ਮਨਪ੍ਰੀਤ ਸਿੰਘ ਪੰਚ, ਗੁਰਪਰਿੰਦਰ ਸਿੰਘ ਗੋਲਡੀ ਅਤੇ ਸੋਨੀ ਨੇ ਪ੍ਰੀਵਾਰ ਸਮੇਤ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਮਾਗਮ ਵਿਚ ਸੁਖਦੀਪ ਸਿੰਘ ਦੀਪਾ ਸਰਪੰਚ ਸਰਾਣਾ, ਜਗਰੂਪ ਸਿੰਘ ਨੰਬਰਦਾਰ, ਸਰਪੰਚ ਰੋਹੀ ਰਾਮ, ਚਮਨ ਕੁਰੈਸ਼ੀ, ਹਰਮੇਸ਼ ਸਿੰਘ ਛੰਨਾ ਆਦਿ ਹਾਜ਼ਰ ਸਨ।

Advertisement

Advertisement
Advertisement