ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਨੂੰ ਝਟਕਾ: ਜ਼ਿਲ੍ਹਾ ਸਿਰਸਾ ਦੇ ਸਕੱਤਰ ਸਣੇ ਕਈ ਆਗੂਆਂ ਨੇ ਪਾਰਟੀ ਛੱਡੀ

05:24 PM Sep 22, 2024 IST
ਕੰਵਰਜੀਤ ਸਿੰਘ ਚਾਹਲ।

ਪ੍ਰਭੂ ਦਿਆਲ
ਸਿਰਸਾ, 22 ਸਤੰਬਰ
ਭਾਰਤੀ ਜਨਤਾ ਪਾਰਟੀ ਦੇ ਸਿਰਸਾ ਹਲਕੇ ਤੋਂ ਉਮੀਦਵਾਰ ਰੋਹਤਾਸ਼ ਜਾਂਗੜਾ ਵੱਲੋਂ ਨਾਮਜ਼ਦਗੀ ਪੱਤਰ ਵਾਪਿਸ ਲਏ ਜਾਣ ਮਗਰੋਂ ਸਿਰਸਾ ਜ਼ਿਲ੍ਹੇ ਵਿੱਚ ਭਾਜਪਾ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਹਰ ਰੋਜ਼ ਕੋਈ ਨਾ ਕੋਈ ਆਗੂ ਪਾਰਟੀ ਛੱਡ ਰਿਹਾ ਹੈ। ਇਸੇ ਲੜੀ ’ਚ ਹੁਣ ਭਾਜਪਾ ਦੇ ਜ਼ਿਲ੍ਹਾ ਸਕੱਤਰ ਤੇ ਕਿਸਾਨ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਚਾਹਲ ਐਡਵੋਕੇਟ ਸਮੇਤ ਕਈ ਆਗੂਆਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਭੇਜੇ ਆਪਣੇ ਅਸਤੀਫ਼ੇ ’ਚ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਪਾਰਟੀ ਛੱਡਣ ਦਾ ਕਾਰਨ ਦੱਸਿਆ ਹੈ। ਐਡਵੋਕੇਟ ਚਹਿਲ ਦੇ ਨਾਲ ਬੜਾਗੂੜਾ ਮੰਡਲ ਦੇ ਜਨਰਲ ਸਕੱਤਰ ਅਤੇ ਸਾਬਕਾ ਵਾਈਸ ਚੇਅਰਮੈਨ ਸਰਦਾਰ ਬਲਕੌਰ ਸਿੰਘ ਚਹਿਲ, ਸਾਬਕਾ ਸਰਪੰਚ ਅਨੂਪ ਸਹਿਰਾਵਤ, ਖਜ਼ਾਨ ਚੰਦ ਨੰਬਰਦਾਰ, ਰਾਜਕਰਨ ਸਿੰਘ ਐਡਵੋਕੇਟ, ਭੁਪਿੰਦਰ ਸਿੰਘ ਦੋਦਰ, ਹਰਬੰਸ ਲਾਲ ਕੰਬੋਜ, ਮਹਿੰਦਰਪਾਲ ਕੰਬੋਜ, ਸੁਰਜੀਤ ਸਿੰਘ, ਜਗਤਾਰ ਸਿੰਘ ਬਰਾੜ, ਜਗਸੀਰ ਸਿੰਘ ਵੀ ਪਾਰਟੀ ਛੱਡ ਚੁੱਕੇ ਹਨ।
ਇਨ੍ਹਾਂ ਸਾਰਿਆਂ ਨੇ ਕਿਹਾ ਕਿ ਉਹ ਭਵਿੱਖ ਦੀ ਰਾਜਨੀਤੀ ਵਿੱਚ ਕਿਸ ਪਾਰਟੀ ਵਿੱਚ ਸ਼ਾਮਲ ਹੋਣਗੇ ਇਸ ਬਾਰੇ ਫੈਸਲਾ ਵਰਕਰਾਂ ਨਾਲ ਮੀਟਿੰਗ ਕਰ ਕੇ ਲਿਆ ਜਾਵੇਗਾ। ਕੰਵਰਜੀਤ ਸਿੰਘ ਚਾਹਲ ਨੇ ਕਿਹਾ ਕਿ ਭਾਜਪਾ ਹੁਣ ਪਹਿਲਾਂ ਵਰਗੀ ਪਾਰਟੀ ਨਹੀਂ ਰਹੀ। ਉਨ੍ਹਾਂ ਪਾਰਟੀ ਸੰਗਠਨ ਵਿੱਚ ਰਹਿ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਹੈ। ਉਹ 2016 ਤੋਂ 2019 ਤੱਕ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਹੇ ਹਨ। ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਰਾਣੀਆਂ ਸੀਟ ਤੋਂ ਭਾਜਪਾ ਦੀ ਟਿਕਟ ਲਈ ਵੀ ਅਪਲਾਈ ਕੀਤਾ ਸੀ ਪਰ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ।

Advertisement

Advertisement