ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ

10:35 AM Oct 08, 2024 IST
ਅਨੂਪ ਸਿੰਘ ਨੂੰ ਪਾਰਟੀ ’ਚ ਸ਼ਾਮਲ ਕਰਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਨੂਪ ਸਿੰਘ ਘੁੰਮਣ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤ ਜਗਦੀਪ ਸਿੰਘ ਕਾਲਕਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਲ ਹੋ ਗਏ। ਘੁੰਮਣ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅਤੇ ਕਮੇਟੀ ਵਿਚ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ’ਤੇ ਬਹੁਤ ਵੱਡੀ ਪੱਧਰ ’ਤੇ ਸਮਾਗਮ ਕੀਤੇ ਜਾਣੇ ਹਨ ਜਿਸ ਵਿਚ ਇਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਅਕਾਲੀ ਦਲ ਦੇ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ’ਤੇ ਪਾਰਟੀ ਵਿਚ ਕਾਫੀ ਮਾਯੂਸੀ ਹੈ ਤੇ ਇਹ ਮਾਯੂਸੀ ਨਿਰੰਤਰ ਵੱਧ ਰਹੀ ਹੈ ਜਿਸ ਕਾਰਣ ਆਗੂ ਪਾਰਟੀ ਛੱਡਣ ਲਈ ਅੱਗੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਦਾਰ ਘੁੰਮਣ ਨੇ ਮੌਜੂਦਾ ਟੀਮ ਦੇ ਸਾਫ ਸੁਥਰੇ ਅਕਸ ਤੇ ਕੰਮਾਂ ਅਤੇ ਸੰਗਤ ਦੀ ਕੀਤੀ ਜਾ ਰਹੀ ਸੇਵਾ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ ਜੋ ਸੰਗਤ ਦੀ ਸੇਵਾ ਵਾਸਤੇ ਲਿਆ ਗਿਆ ਬਹੁਤ ਵੱਡਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਹੋਰ ਵੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਣਗੇ। ਅਨੂਪ ਸਿੰਘ ਘੁੰਮਣ ਨੇ ਕਿਹਾ ਕਿ ਸੰਗਤ ਨੇ ਦਿੱਲੀ ਕਮੇਟੀ ਚੋਣਾਂ ਵਿਚ ਉਨ੍ਹਾਂ ਨੂੰ ਮੈਂਬਰ ਚੁਣਿਆ ਸੀ ਪਰ ਉਹ ਪਿਛਲੇ ਤਿੰਨ ਸਾਲਾਂ ਤੋਂ ਘਰ ਬੈਠੇ ਸਨ ਕਿਉਂਕਿ ਉਨ੍ਹਾਂ ਦੀ ਪਾਰਟੀ ਕਮੇਟੀ ਦੀ ਸੇਵਾ ਤੋਂ ਬਾਹਰ ਸੀ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਜਦੋਂ ਇਕ ਸਾਲ ਦਾ ਹੀ ਸਮਾਂ ਰਹਿ ਗਿਆ ਹੈ ਤਾਂ ਸੰਗਤਾਂ ਦੇ ਕੰਮ ਵਾਸਤੇ ਤੇ ਸੰਗਤ ਦੀ ਸੇਵਾ ਵਾਸਤੇ ਉਹ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਸ਼ਾਮਲ ਹੋਏ ਹਨ।

Advertisement

Advertisement