ਦਿੱਲੀ ਦੇ ਨਿੱਜੀ ਸਕੂਲ ਨੂੰ ਆਈ ਬੰਬ ਦੀ ਈਮੇਲ ਅਫ਼ਵਾਹ ਨਿੱਕਲੀ
12:03 PM Aug 02, 2024 IST
ਨਵੀਂ ਦਿੱਲੀ, 2 ਅਗਸਤ
ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿਚ ਸਥਿਤ ਇਕ ਪ੍ਰਾਈਵੇਟ ਸਕੂਲ ਵਿੱਚ ਬੰਬ ਹੋਣ ਦੀ ਧਮਕੀ ਈਮੇਲ ਰਾਹੀਂ ਮਿਲੀ, ਜੋ ਕਿ ਬਾਅਦ ਵਿਚ ਅਫ਼ਵਾਹ ਨਿੱਕਲੀ। ਅਧਿਕਾਰੀਆਂ ਨੇ ਦੱਸਿਆ ਕਿ ਸਕੂਲ ਨੂੰ ਅੱਧੀ ਰਾਤ ਨੂੰ ਭੇਜੀ ਗਈ ਈਮੇਲ ਵਿੱਚ ਲਿਖਿਆ ਸੀ ਕਿ ਸਕੂਲ ਇਮਾਰਤ ਵਿਚ ਬੰਬ ਰੱਖਿਆ ਗਿਆ ਹੈ, ਜਿਸ ਬਾਰੇ ਸੂਚਨਾ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਸਕੂਲ ਵਿਚ ਪਹੁੰਚ ਕੇ ਜਾਂਚ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਇਸ ਮੌਕੇ ਕੁੱਝ ਸ਼ੱਕੀ ਨਹੀਂ ਮਿਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement
Advertisement