ਏਅਰ ਇੰਡੀਆ ਦੇ ਜਹਾਜ਼ ’ਚ ਬੰਬ ਦੀ ਧਮਕੀ ਅਫ਼ਵਾਹ ਨਿਕਲੀ
07:30 AM Sep 05, 2024 IST
Advertisement
ਵਿਸ਼ਾਖਾਪਟਨਮ, 4 ਸਤੰਬਰ
ਦਿੱਲੀ ਤੋਂ ਵਿਸ਼ਾਖਾਪਟਨਮ ਆ ਰਹੀ ਏਅਰ ਇੰਡੀਆ ਦੀ ਉਡਾਣ ਏਆਈ-471 ’ਚ ਅੱਜ ਬੰਬ ਹੋਣ ਦੀ ਸੂੁਚਨਾ ਮਿਲੀ, ਜੋ ਅਫਵਾਹ ਸਾਬਤ ਹੋਈ ਹੈ। ਅਧਿਕਾਰੀਆਂ ਨੂੰ ਫੋਨ ’ਤੇ ਸੂਚਨਾ ਮਿਲੀ ਸੀ ਕਿ ਜਹਾਜ਼ ’ਚ ਬੰਬ ਹੈ। ਵਿਸ਼ਾਖਾਪਟਨਮ ਹਵਾਈ ਅੱਡੇ ਦੇ ਡਾਇਰੈਕਟਰ ਰਾਜਾ ਰੈੱਡੀ ਤੋਂ ਮਿਲੀ ਜਾਣਕਾਰੀ ਮੁਤਾਬਕ ਏਅਰ ਇੰਡੀਆ ਦੇ ਸਟੇਸ਼ਨ ਸਕਿਉਰਿਟੀ ਇੰਚਾਰਜ ਨੂੰ ਦਿੱਲੀ ਤੋਂ ਵਿਸ਼ਾਖਾਪਟਨਮ ਆ ਰਹੀ ਏਅਰ ਇੰਡੀਆ ਦੀ ਉਡਾਣ ਏਆਈ-471 ’ਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਰੈੱਡੀ ਮੁਤਾਬਕ ਪਹਿਲਾਂ ਦਿੱਲੀ ਵਿੱਚ ਇੱਕ ਯਾਤਰੀ ਵੱਲੋਂ ਦਿੱਲੀ ਪੁਲੀਸ ਨੂੰ ਫੋਨ ਕਰਕੇ ਜਹਾਜ਼ ’ਚ ਬੰਬ ਹੋਣ ਦੀ ਧਮਕੀ ਦਿੱਤੀ ਗਈ, ਜਿਸ ਮਗਰੋਂ ਏਅਰ ਇੰਡੀਆ ਦੇ ਸੁਰੱਖਿਆ ਅਧਿਕਾਰੀਆਂ ਨੂੰ ਅਲਰਟ ਕੀਤਾ ਗਿਆ, ਜਿਨ੍ਹਾਂ ਨੇ ਵਿਸ਼ਾਖਾਪਟਨਮ ’ਚ ਹਵਾਈ ਕੰਪਨੀ ਦੇ ਅਧਿਕਾਰੀਆਂ ਨੂੰ ਚੌਕਸ ਕੀਤਾ। -ਏਐੱਨਆਈ
Advertisement
Advertisement
Advertisement