For the best experience, open
https://m.punjabitribuneonline.com
on your mobile browser.
Advertisement

ਇੰਡੀਗੋ ਦੇ ਜਹਾਜ਼ ’ਚ ਬੰਬ ਹੋਣ ਦੀ ਧਮਕੀ ਮਿਲੀ

08:54 AM Sep 02, 2024 IST
ਇੰਡੀਗੋ ਦੇ ਜਹਾਜ਼ ’ਚ ਬੰਬ ਹੋਣ ਦੀ ਧਮਕੀ ਮਿਲੀ
Advertisement

ਨਾਗਪੁਰ, 1 ਸਤੰਬਰ
ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਤਿਲੰਗਾਨਾ ਦੇ ਹੈਦਰਾਬਾਦ ਜਾਣ ਵਾਲੀ ਇੰਡੀਗੋ ਦੀ ਉਡਾਣ ’ਚ ਅੱਜ ਬੰਬ ਹੋਣ ਦੀ ਸੂਚਨਾ ਮਿਲੀ ਜਿਸ ਮਗਰੋਂ ਜਹਾਜ਼ ਨਾਗਪੁਰ ਹਵਾਈ ਅੱਡੇ ’ਤੇ ਉਤਾਰਨ ਦਾ ਫ਼ੈਸਲਾ ਕੀਤਾ ਗਿਆ। ਇੰਡੀਗੋ ਨੇ ਇੱਕ ਬਿਆਨ ’ਚ ਕਿਹਾ ਕਿ ਜਬਲਪੁਰ ਤੋਂ ਹੈਦਰਾਬਾਦ ਜਾਣ ਵਾਲੀ ਉਡਾਣ ਨੰਬਰ 6ਈ-7308 ’ਚ ਅੱਜ ਸਵੇਰੇ ਬੰਬ ਹੋਣ ਦੀ ਸੂਚਨਾ ਮਿਲੀ ਸੀ ਜਿਸ ਮਗਰੋਂ ਇਸ ਨੂੰ ਨਾਗਪੁਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਉਤਾਰਿਆ ਗਿਆ।
ਬਿਆਨ ਅਨੁਸਾਰ ‘ਨਾਗਪੁਰ ਹਵਾਈ ਅੱਡੇ ’ਤੇ ਜਹਾਜ਼ ਉਤਾਰਨ ਮਗਰੋਂ ਸਾਰੇ ਮੁਸਾਫ਼ਰਾਂ ਨੂੰ ਬਾਹਰ ਕੱਢਿਆ ਗਿਆ ਤੇ ਜਹਾਜ਼ ਦੀ ਜ਼ਰੂਰੀ ਜਾਂਚ ਕੀਤੀ ਗਈ।’ ਪੁਲੀਸ ਨੇ ਦੱਸਿਆ ਕਿ ਜਹਾਜ਼ ਦੇ ਪਖਾਨੇ ’ਚ ਇੱਕ ਕਾਗਜ਼ ਮਿਲਿਆ ਜਿਸ ’ਤੇ ਲਿਖਿਆ ਸੀ ਕਿ ਜਹਾਜ਼ ’ਚ ਬੰਬ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਏਜੰਸੀਆਂ ਨੂੰ ਜਾਂਚ ਦੌਰਾਨ ਕੁਝ ਵੀ ਸ਼ੱਕੀ
ਨਹੀਂ ਮਿਲਿਆ। -ਪੀਟੀਆਈ

Advertisement

Advertisement
Advertisement
Author Image

Advertisement