ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੀਰ ਨਾਰੀਆਂ ਨੂੰ ਸਮਰਪਿਤ ਪੁਸਤਕ ਲੋਕ-ਅਰਪਣ

07:47 AM Sep 09, 2024 IST
ਦੀਪਕ ਸ਼ਰਮਾ ਚਨਾਰਥਲ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ ਸਾਹਿਤਕਾਰ।

ਪੱਤਰ ਪ੍ਰੇਰਕ
ਚੰਡੀਗੜ੍ਹ, 8 ਸਤੰਬਰ
ਕਵੀ ਅਤੇ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ਦੀ ਹਿੰਦੀ ਵਿੱਚ ਪਹਿਲੀ ਅਨੁਵਾਦਤ ਪੁਸਤਕ ‘ਕਿਸ ਮਿੱਟੀ ਕੀ ਬਨੀ ਥੀਂ ਯੇ ਵੀਰਾਂਗਨਾਏਂ’ ਦਾ ਲੋਕ ਅਰਪਣ ਸਮਾਰੋਹ ਇੱਥੇ ਪੰਜਾਬ ਕਲਾ ਭਵਨ ਵਿੱਚ ਹੋਇਆ। ਸ੍ਰੀ ਚਨਾਰਥਲ ਨੇ ਦੱਸਿਆ ਕਿ ਮੂਲ ਰੂਪ ਵਿੱਚ ਇਹ ਕਿਤਾਬ ਸੁਖਦੇਵ ਰਾਮ ਸੁੱਖੀ ਤੰਦਾ ਬੱਧਾ ਨੇ ਪੰਜਾਬੀ ਵਿੱਚ ਲਿਖੀ ਹੈ। ਰਿਲੀਜ਼ ਸਮਾਰੋਹ ਵਿਚ ਸੁਖਦੇਵ ਰਾਮ ਸੁੱਖੀ, ਡਾ. ਵਨੀਤਾ, ਗੁਰਨਾਮ ਕੰਵਰ, ਸੁਸ਼ੀਲ ਦੁਸਾਂਝ, ਪ੍ਰੇਮ ਵਿਜ, ਕੇ.ਕੇ. ਸ਼ਾਰਦਾ, ਸੀਮਾ ਗੁਪਤਾ, ਬਲਕਾਰ ਸਿੱਧੂ, ਭੁਪਿੰਦਰ ਸਿੰਘ ਮਲਿਕ, ਅਨੂ ਸ਼ਰਮਾ ਅਤੇ ਰਾਜ ਰਾਣੀ ਸ਼ਾਮਲ ਹੋਏ। ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਕਿਹਾ ਕਿ ਇਤਿਹਾਸ ਦੇ ਇਸ ਪੱਖ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਮੰਚ ਸੰਚਾਲਨ ਕਰਦਿਆਂ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਕਿਹਾ ਕਿ ਇਹ ਇਕ ਵਿਲੱਖਣ ਕੰਮ ਹੈ।
ਮੁੱਖ ਪਰਚਾ ਪੜ੍ਹਦਿਆਂ ਹਿੰਦੀ ਕਵਿਤਰੀ ਸੀਮਾ ਗੁਪਤਾ ਨੇ ਕਿਹਾ ਕਿ ਇਹ ਕਿਤਾਬ ਵੀਰ ਨਾਰੀਆਂ ਦੇ ਸੰਕਲਪ ਦੀ ਗੱਲ ਕਰਦੀ ਹੈ। ਦੀਪਕ ਸ਼ਰਮਾ ਚਨਾਰਥਲ ਨੇ ਕਿਹਾ ਕਿ ਪਾਠਕਾਂ, ਸ਼ੁਭਚਿੰਤਕਾਂ ਦਾ ਪਿਆਰ ਉਹਨਾਂ ਦਾ ਸਭ ਤੋਂ ਵੱਡਾ ਹਾਸਲ ਹੈ। ਲੇਖਕ ਸੁਖਦੇਵ ਰਾਮ ਸੁੱਖੀ ਤੰਦਾ ਬੱਧਾ ਨੇ ਕਿਹਾ ਕਿ ਇਸ ਗੱਲ ਦਾ ਜ਼ਿਕਰ ਬਹੁਤ ਘੱਟ ਹੋਇਆ ਹੈ ਕੇ ਸ਼ਹੀਦਾਂ ਦੇ ਪਰਿਵਾਰਾਂ ਨੇ ਕਿੰਨੇ ਦੁੱਖ ਝੱਲੇ ਹੋਣਗੇ।
ਵਿਸ਼ੇਸ਼ ਮਹਿਮਾਨ ਵਜੋਂ ਬੋਲਦਿਆਂ ਹਿੰਦੀ ਸਾਹਿਤਕਾਰ ਪ੍ਰੇਮ ਵਿਜ ਨੇ ਕਿਹਾ ਕਿ ਅਨੁਵਾਦ ਕਰਨਾ ਕੋਈ ਸੌਖਾ ਕੰਮ ਨਹੀ। ਉੱਘੇ ਸਮਾਜ ਸੇਵੀ ਕੇ.ਕੇ. ਸ਼ਾਰਦਾ ਨੇ ਇਸ ਨੂੰ ਸ਼ਲਾਘਾਯੋਗ ਉੱਦਮ ਦੱਸਿਆ। ਲੋਕ ਨਾਥ ਸ਼ਰਮਾ ਅਤੇ ਡਾ. ਰਾਜਿੰਦਰ ਸਿੰਘ ਦੋਸਤ ਨੇ ਲੇਖਕ ਦੇ ਅਧਿਐਨ ਨੂੰ ਉੱਚਕੋਟੀ ਦਾ ਬਿਆਨਿਆ। ਧੰਨਵਾਦੀ ਸ਼ਬਦਾਂ ਵਿਚ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਵਤਾਰ ਸਿੰਘ ਪਤੰਗ ਨੇ ਸਮਾਗਮ ਨੂੰ ਯਾਦਗਾਰੀ ਦੱਸਿਆ।

Advertisement

Advertisement