ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਹੋਇਆ ਸੰਖੇਪ ਸਮਾਗਮ

07:26 AM May 30, 2024 IST
ਪਿੰਡ ਮੂਸਾ ਵਿੱਚ ਬਰਸੀ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਬੈਠੇ ਹੋਰ ਰਾਜਸੀ ਆਗੂ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 29 ਮਈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਅੱਜ ਉਨ੍ਹਾਂ ਦੀ ਦੂਜੀ ਬਰਸੀ ਪਿੰਡ ਮੂਸਾ ਦੇ ਗੁਰਦੁਆਰੇ ਵਿੱਚ ਸੰਖੇਪ ਰੂਪ ਵਿੱਚ ਮਨਾਈ ਗਈ। ਇਸ ਮੌਕੇ ਮੂਸੇਵਾਲਾ ਦਾ ਪਰਿਵਾਰ, ਪਿੰਡ ਦੇ ਲੋਕ, ਰਿਸ਼ਤੇਦਾਰ ਅਤੇ ਪ੍ਰਸ਼ੰਸਕ ਉਸ ਨੂੰ ਯਾਦ ਕਰਦੇ ਰਹੇ। ਇਸ ਤੋਂ ਪਹਿਲਾਂ ਪਿੰਡ ਮੂਸਾ ਵਿੱਚ ਬਰਸੀ ਮੌਕੇ ‘ਆਪ’ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਕਾਂਗਰਸ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ, ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਮੌਜੂਦ ਸਨ।
ਇਸ ਮੌਕੇ ਬਲਕੌਰ ਸਿੰਘ ਸਿੱਧੂ ਨੇ ਮੂਸੇਵਾਲਾ ਦੇ ਇਨਸਾਫ ਲਈ ਜੰਗ ਜਾਰੀ ਰੱਖਣ ਦਾ ਐਲਾਨ ਕੀਤਾ। ਅੱਜ ਸਵੇਰੇ ਗੁਰਦੁਆਰੇ ਭੋਗ ਪੈਣ ਤੋਂ ਪਹਿਲਾਂ ਮੂਸੇਵਾਲਾ ਦੀ ਯਾਦਗਾਰ ਉਤੇ ਪਹੁੰਚੇ ਮਾਤਾ ਚਰਨ ਕੌਰ, ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਨੇ ਸਿਰੋਪਾ ਚੜ੍ਹਾਇਆ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨੇ ਕਿਹਾ ਕਿ ਸਾਜ਼ਿਸ਼ਕਰਤਾ ਅਜੇ ਵੀ ਪਰਦੇ ਪਿੱਛੇ ਹਨ, ਜਦੋਂਕਿ ਪੁਲੀਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਹੀ ਕਾਬੂ ਕੀਤੇ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਸਿੱਟ ਨੂੰ ਚਾਰ ਵਿਅਕਤੀਆਂ ਦੇ ਨਾਂ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਚਾਰ ਨਾਵਾਂ ’ਚੋਂ ਦੋ ਨਾਮਵਰ ਪੰਜਾਬੀ ਗਾਇਕ ਹਨ।
ਮਾਤਾ ਚਰਨ ਕੌਰ ਵੱਲੋਂ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਭਾਵੁਕ ਪੋਸਟ ਸ਼ੇਅਰ ਕੀਤੀ ਗਈ ਹੈ। ਉਧਰ, ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਅੱਜ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਲੁਧਿਆਣਾ ਵਿੱਚ ਚੋਣ ਰੈਲੀ ਦੌਰਾਨ ਬੰਦ ਕਮਰੇ ’ਚ ਮੁਲਾਕਾਤ ਹੋਈ।

Advertisement

Advertisement