ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤੀ ਜ਼ਮੀਨ ਨੱਪਣ ਵਾਲੇ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਬੁਲਡੋਜ਼ਰ

07:07 AM Jun 21, 2024 IST
ਨਸ਼ਾ ਤਸਕਰ ਵੱਲੋਂ ਕੀਤਾ ਗਿਆ ਕਬਜ਼ਾ ਹਟਾਉਂਦੀ ਹੋਈ ਪ੍ਰਸ਼ਾਸਨ ਦੀ ਟੀਮ।

ਪੱਤਰ ਪ੍ਰੇਰਕ
ਏਲਨਾਬਾਦ, 20 ਜੂਨ
ਜ਼ਿਲ੍ਹਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਅੱਜ ਪੁਲੀਸ ਵੱਲੋਂ ਏਲਨਾਬਾਦ ਦੇ ਪਿੰਡ ਖਾਰੀ ਸੁਰੇਰਾ ਵਾਸੀ ਨਸ਼ਾ ਤਸਕਰ ਸੁਖਦੇਵ ਸਿੰਘ ਉਰਫ਼ ਸੁੱਖਾ ਵੱਲੋਂ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਏ ਗਏ ਮਕਾਨ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਜ਼ਿਲ੍ਹਾ ਪੁਲੀਸ ਕਪਤਾਨ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਤਸਕਰ ਸੁਖਦੇਵ ਸਿੰਘ ਵਾਸੀ ਪਿੰਡ ਖਾਰੀ ਸੁਰੇਰਾ ਖ਼ਿਲਾਫ਼ ਥਾਣਾ ਏਲਨਾਬਾਦ ਵਿੱਚ ਕੁੱਲ 18 ਮੁਕੱਦਮੇ ਦਰਜ ਹਨ ਜਿਨ੍ਹਾਂ ਵਿੱਚੋਂ 5 ਮੁਕੱਦਮੇ ਨਸ਼ੀਲੇ ਪਦਾਰਥ ਐਕਟ ਤਹਿਤ ਹਨ ਜਦਕਿ 13 ਮਾਮਲੇ ਆਬਕਾਰੀ ਐਕਟ ਤਹਿਤ ਦਰਜ ਹਨ। ਨਸ਼ਾ ਤਸਕਰ ਸੁਖਦੇਵ ਸਿੰਘ ਉਰਫ ਸੁੱਖਾ ਇਸ ਸਮੇਂ ਪਿਟ ਐਨਡੀਪੀਐਸ ਐਕਟ ਦੇ ਕੇਸ ਵਿੱਚ ਜੇਲ੍ਹ ਵਿੱਚ ਹੈ। ਐਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ ਇਹ ਕਾਰਵਾਈ ਡੀਐਸਪੀ ਏਲਨਾਬਾਦ ਸੰਜੀਵ ਬਲਹਾਰਾ, ਡਿਊਟੀ ਮੈਜਿਸਟਰੇਟ ਤਹਿਸੀਲਦਾਰ ਅਮਿਤ ਸਾਹੂ, ਬੀਡੀਪੀਓ ਰੋਸ਼ਨ ਲਾਲ ਅਤੇ ਥਾਣਾ ਇੰਚਾਰਜ ਏਲਨਾਬਾਦ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਭਾਰੀ ਪੁਲੀਸ ਫੋਰਸ ਦੀ ਮੌਜੂਦਗੀ ਵਿੱਚ ਕੀਤੀ ਗਈ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਇਸ ਕਾਰਵਾਈ ਵਿੱਚ ਏਲਨਾਬਾਦ, ਰਾਣੀਆਂ ਅਤੇ ਪੁਲੀਸ ਲਾਈਨ ਸਿਰਸਾ ਤੋਂ ਪੁਲੀਸ ਮੁਲਾਜ਼ਮ ਅਤੇ ਮਹਿਲਾ ਪੁਲੀਸ ਟੀਮ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਕੁਝ ਹੋਰ ਨਸ਼ਾ ਤਸਕਰਾਂ ਵੱਲੋਂ ਐਕੁਆਇਰ ਕੀਤੀ ਗਈ ਜਾਇਦਾਦ ਦਾ ਪਤਾ ਲਗਾ ਲਿਆ ਗਿਆ ਹੈ ਅਤੇ ਜਲਦੀ ਹੀ ਉਨ੍ਹਾਂ ਦੀ ਜਾਇਦਾਦ ਨੂੰ ਵੀ ਜ਼ਬਤ ਕਰ ਲਿਆ ਜਾਵੇਗਾ।

Advertisement

Advertisement
Advertisement