ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਤੋਂ ਆਉਣ ਵਾਲੀ ਗੋਲੀ ਦਾ ਜਵਾਬ ‘ਗੋਲੇ’ ਨਾਲ ਦਿੱਤਾ ਜਾਵੇਗਾ: ਸ਼ਾਹ

03:24 PM Sep 22, 2024 IST
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿਚ ਐਤਵਾਰ ਨੂੰ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ। -ਫੋਟੋ: ਪੀਟੀਆਈ

ਜੰਮੂ, 22 ਸਤੰਬਰ
ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਹੁਣ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ ਵਿਚ ਸਰਹੱਦ ਪਾਰੋਂ ਗੋਲੀਬਾਰੀ ਦਾ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਾਲੇ ਪਾਸਿਉਂ ਆਉਣ ਵਾਲੀ ਹਰੇਕ ਗੋਲੀ ਦਾ ਜਵਾਬ ਭਾਰਤ ਵੱਲੋਂ ‘ਗੋਲਿਆਂ’ ਨਾਲ ਦਿੱਤਾ ਜਾਵੇਗਾ।
ਉਹ ਰਾਜੌਰੀ ਜ਼ਿਲ੍ਹੇ ਦਾ ਨੌਸ਼ਹਿਰਾ ਵਿਚ ਪਾਰਟੀ ਦੀ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ, ‘‘ਨੌਸ਼ਹਿਰਾ ਵਰਗੇ ਸਰਹੱਦੀ ਇਲਾਕਿਆਂ ਵਿਚ ਸਾਡੇ ਵੱਲੋਂ ਕੰਕਰੀਟ ਦੇ ਮਜ਼ਬੂਤ ਬੰਕਰ ਬਣਾਏ ਗਏ ਹਨ, ਪਰ ਮੈਂ ਤੁਹਾਨੂੰ ਭਰੋਸਾ ਦਿੰਦਾ ਹਾਂ ਕਿ ਹੁਣ ਇਨ੍ਹਾਂ ਬੰਕਰਾਂ ਦੀ ਕੋਈ ਲੋੜ ਨਹੀਂ ਹੈ।’’ ਉਨ੍ਹਾਂ ਕਿਹਾ, ‘‘ਅਗਰ ਵੋਹ ਗੋਲੀ ਚਲਾਏਂਗੇ, ਤੋ ਹਮ ਗੋਲਾ ਚਲਾਏਂਗੇ।’’
ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦੀ ਨੁਕਤਾਚੀਨੀ ਕਰਦਿਆਂ ਉਨ੍ਹਾਂ ਕਿਹਾ, ‘‘ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਹਰਗਿਜ਼ ਵੀ ਗੁੱਜਰਾਂ, ਬੱਕਰਵਾਲਾਂ, ਪਹਾੜੀਆਂ, ਓਬੀਸੀਜ਼, ਵਾਲਮੀਕਿ ਸਮਾਜ ਆਦਿ ਲਈ ਰਾਖਵਾਂਕਰਨ ਨਹੀਂ ਚਾਹੁੰਦੇ, ਉਨ੍ਹਾਂ ਦਾ ਕਹਿਣਾ ਹੈ ਕਿ ਜੇ ਜੰਮੂ-ਕਸ਼ਮੀਰ ਵਿਚ ਉਨ੍ਹਾਂ ਦੀ ਸਰਕਾਰ ਬਣ ਗਈ ਤਾਂ ਉਹ ਰਾਖਵੇਂਕਰਨ ਦੀ ਨਜ਼ਰਸਾਨੀ ਕਰਨਗੇ।’’
ਉਨ੍ਹਾਂ ਹੋਰ ਕਿਹਾ, ‘‘ਰਾਹੁਲ ਗਾਂਧੀ ਨੇ ਅਮਰੀਕਾ ਵਿਚ ਕਿਹਾ ਹੈ ਕਿ ਭਾਰਤ ਵਿਚ ਰਾਖਵੇਂਕਰਨ ਦੀ ਲੋੜ ਨਹੀਂ ਹੈ, ਕਿਉਂਕਿ ਜਿਨ੍ਹਾਂ ਨੂੰ ਰਾਖਵਾਂਕਰਨ ਦਿੱਤਾ ਗਿਆ ਸੀ ਉਨ੍ਹਾਂ ਨੇ ਹੁਣ ਤੱਕ ਇੰਨੀ ਤਰੱਕੀ ਕਰ ਲਈ ਹੈ ਕਿ ਉਹ ਦੇਸ਼ ਦੀ ਕਰੀਮੀ ਲੇਅਰ ਵਿਚ ਆ ਗਏ ਹਨ।’’ -ਪੀਟੀਆਈ

Advertisement

Advertisement