ਜੇਲ੍ਹ ਵਿੱਚੋਂ ਮੋਬਾਈਲਾਂ ਦਾ ਜਖੀਰਾ ਮਿਲਿਆ
07:52 AM Jan 30, 2024 IST
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 29 ਜਨਵਰੀ
ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਵੱਖ-ਵੱਖ ਬੈਰਕਾਂ ਵਿੱਚੋਂ 17 ਮੋਬਾਈਲ ਫੋਨ ਬਰਾਮਦ ਹੋਏ ਹਨ। ਪੁਲੀਸ ਨੇ ਜੇਲ੍ਹ ਵਿੱਚ ਨਜ਼ਰਬੰਦ ਦਸ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜੇਲ੍ਹ ਦੀਆਂ ਬੈਰਕਾਂ ਦੀ ਤਲਾਸ਼ੀ ਦੌਰਾਨ ਲਵਪ੍ਰੀਤ ਸਿੰਘ, ਜਤਿੰਦਰ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਪ੍ਰੇਮ ਸਿੰਘ ਅਤੇ ਤਿੰਨ ਨਾਮਲੂਮ ਵਿਅਕਤੀਆ ਨੇ ਕਥਿਤ ਤੌਰ ’ਤੇ 17 ਮੋਬਾਈਲ ਲੁਕਾ ਕੇ ਰੱਖੇ ਹੋਏ ਸਨ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਦਸ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਪਿਛਲੇ ਹਫਤੇ ਵੀ ਜੇਲ੍ਹ ਵਿੱਚ ਦਰਜਨ ਮੋਬਾਈਲ ਫੋਨ ਬਰਾਮਦ ਹੋਏ ਸਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੇ ਜੇਲ੍ਹ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਤੋਂ ਸਿਟੀ ਪੁਲੀਸ ਪੜਤਾਲ ਕਰ ਰਹੀ ਹੈ।
Advertisement
Advertisement