ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੁੱਕੜ ਨਾਟਕ ਰਾਹੀਂ ਪਾਣੀ ਦੀ ਸੰਭਾਲ ਦਾ ਸੱਦਾ

11:16 AM Sep 21, 2024 IST
ਨੁੱਕੜ ਨਾਟਕ ‘ਪਾਣੀਬੰਦੀ’ ਖੇਡਦੇ ਹੋਏ ਕਲਾਕਾਰ।

ਭਾਈ ਰੂਪਾ

Advertisement

ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਵਿੱਚ ਜੈ ਹੋ ਰੰਗ ਮੰਚ ਨਿਹਾਲ ਸਿੰਘ ਵਾਲਾ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਜਾਗਰੂਕ ਕਰਦਾ ਨੁੱਕੜ ਨਾਟਕ ‘ਪਾਣੀਬੰਦੀ’ ਖੇਡਿਆ ਗਿਆ। ਨਾਟਕ ਦੇ ਪਾਤਰ ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਸੁਭਦੀਪ ਸਿੰਘ ਨੇ ਨਾਟਕ ਰਾਹੀਂ ਦੱਸਿਆ ਕਿ ਪੰਜਾਬ ਦੇ ਪਾਣੀ ਦਾ ਪੱਧਰ ਹੇਠਾਂ ਨੂੰ ਜਾ ਰਿਹਾ ਹੈ ਤੇ ਜੇਕਰ ਇਸ ਦੀ ਸੰਭਾਲ ਨਾ ਕੀਤੀ ਗਈ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਾਨੂੰ ਬੂੰਦ-ਬੂੰਦ ਪਾਣੀ ਲਈ ਤਰਸਣਾ ਪਵੇਗਾ। ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਨੇ ਨਾਟਕ ਟੀਮ ਦਾ ਸਨਮਾਨ ਕੀਤਾ। ਇਸ ਮੌਕੇ ਲੈਕਚਰਾਰ ਜਸਵੀਰ ਸਿੰਘ, ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਚੋਪੜਾ, ਜਸਪ੍ਰੀਤ ਕੌਰ, ਸਰਬਜੀਤ ਕੌਰ, ਜਸਪਾਲ ਕੌਰ, ਬਲਜਿੰਦਰ ਕੌਰ, ਕਮਲਪ੍ਰੀਤ ਕੌਰ, ਚਿੰਤਪਾਲ ਕੌਰ, ਜਸਪ੍ਰੀਤ ਸੈਣੀ, ਅਮਨਦੀਪ ਕੌਰ ਤੇ ਹਰਵਿੰਦਰ ਕੌਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement