ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਤੰਤਰ ਬਚਾਉਣ ਲਈ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ

08:31 AM Apr 10, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਨੇਤਾ ਚੌਧਰੀ ਨਿਰਮਲ ਸਿੰਘ। -ਫੋਟੋ ਸਤਨਾਮ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਅਪਰੈਲ
ਹਰਿਆਣਾ ਦੇ ਸਾਬਕਾ ਮੰਤਰੀ ਚੌਧਰੀ ਨਿਰਮਲ ਸਿੰਘ ਮੋਹੜਾ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਲੋਕਤੰਤਰ ਨੂੰ ਕੁਚਲ ਰਹੀ ਹੈ ਅਤੇ ਦੇਸ਼ ਦੀਆਂ ਸਾਰੀਆਂ ਸੰਵਿਧਾਨਕ ਸੰਸਥਾਵਾਂ ’ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਅਸਹਿਮਤੀ ਰੱਖਣ ਵਾਲਿਆਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਉਹ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਬੁਲਾਰੇ ਜੈਪਾਲ ਪੰਚਾਲ ਦੇ ਦਫ਼ਤਰ ਬਾਬੈਨ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਹਰ ਕਾਂਗਰਸੀ ਵਰਕਰ ਫਰਜ਼ ਹੈ ਕਿ ਉਹ ਲੋਕਤੰਤਰ ਦੇ ਹਿੱਤ ਵਿਚ ਸੰਵਿਧਾਨ ਨੂੰ ਬਚਾਉਣ ਲਈ ਇੱਕ ਜੁੱਟ ਹੋ ਕੇ ਕੰਮ ਕਰਨ। ਉਨ੍ਹਾਂ ਉੱਤਰੀ ਹਰਿਆਣਾ ਵਿੱੱਚ ਧਰਤੀ ਹੇਠਲੇ ਪਾਣੀ ਦੇ ਪੱਧਰ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਾਲਾਂ ਦੇ ਅੰਦੋਲਨ ਮਗਰੋਂ ਦਾਦੂਪੁਰ ਨਲਵੀ ਨਹਿਰ ਦੀ ਉਸਾਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਸਰਕਾਰ ਨੇ ਕਰਵਾਈ ਸੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਦਾਦੂਪੁਰ ਨਲਵੀ ਨਹਿਰ ਨੂੰ ਡੀ-ਨੋਟੀਫਾਈ ਕਰ ਕੇ ਹਰਿਆਣਾ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਇਸ ’ਤੇ ਕੰਮ ਨਹੀਂ ਕੀਤਾ ਗਿਆ ਤਾਂ ਪੂਰੇ ਉੱਤਰੀ ਹਰਿਆਣਾ ਵਿੱਚ ਪੀਣ ਵਾਲੇ ਪਾਣੀ ਦਾ ਸੰਕਟ ਖੜ੍ਹਾ ਹੋ ਜਾਵੇਗਾ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਗੱਠਜੋੜ ਧਰਮ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅਪੀਲ ਕੀਤੀ ਕਿ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਡਾ. ਸ਼ੁਸ਼ੀਲ ਗੁਪਤਾ ਨੂੰ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇ। ਇਸ ਮੌਕੇ ਰਾਕੇਸ਼ ਅਗਰਵਾਲ, ਰਾਮ ਪਾਲ ਸੈਣੀ, ਮਾਮ ਚੰਦ ਪਰਜਾਪਤ, ਜਸਵੰਤ ਧੀਮਾਨ, ਹਰੀਕੇਸ਼ ਸੈਣੀ, ਜਤਿੰਦਰ ਸਿੰਘ, ਪ੍ਰਵੀਨ ਸਿੰਗਲਾ, ਕੇਸਰ ਸਿੰਘ, ਕਸ਼ਮੀਰੀ ਲਾਲ ਖੁਰਾਣਾ, ਰਮੇਸ਼ ਬਾਂਗੜ, ਨਾਥੀ ਰਾਮ, ਸ਼ੇਰ ਸਿੰਘ ਕਾਲਵਾ ਆਦਿ ਮੌਜੂਦ ਸਨ।

Advertisement

Advertisement
Advertisement