For the best experience, open
https://m.punjabitribuneonline.com
on your mobile browser.
Advertisement

ਧਰਮ ਨਿਰਪੱਖਤਾ ਤੇ ਹੱਕਾਂ ਦੀ ਰਾਖੀ ਲਈ ਭਾਜਪਾ ਨੂੰ ਹਰਾਉਣ ਦਾ ਸੱਦਾ

07:27 AM Apr 09, 2024 IST
ਧਰਮ ਨਿਰਪੱਖਤਾ ਤੇ ਹੱਕਾਂ ਦੀ ਰਾਖੀ ਲਈ ਭਾਜਪਾ ਨੂੰ ਹਰਾਉਣ ਦਾ ਸੱਦਾ
ਮਜ਼ਦੂਰ ਆਗੂ ਅਮਰ ਨਾਥ ਕੂੰਮਕਲਾਂ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹਨ। -ਫੋਟੋ: ਗਿੱਲ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 8 ਅਪਰੈਲ
ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੱਦੇ ਅਨੁਸਾਰ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਅਤੇ ਭਾਰਤ ਨਿਰਮਾਣ ਮਿਸਤਰੀ-ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਪਿੰਡ ਰਾਜੋਆਣਾ ਖ਼ੁਰਦ ਵਿੱਚ ਦਲਜੀਤ ਕੁਮਾਰ ਗੋਰਾ ਅਤੇ ਪ੍ਰਕਾਸ਼ ਸਿੰਘ ਬਰ੍ਹਮੀ ਦੀ ਅਗਵਾਈ ਵਿੱਚ ਵਿਸ਼ਾਲ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਅਮਰਨਾਥ ਕੂੰਮਕਲਾਂ ਨੇ ਦੋਸ਼ ਲਾਇਆ ਕਿ ਮੌਜੂਦਾ ਦੌਰ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਨੌਜਵਾਨ, ਵਿਦਿਆਰਥੀ, ਛੋਟੀ ਸਨਅਤ ਅਤੇ ਦੁਕਾਨਦਾਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੀੜਤ ਹਨ। ਮਜ਼ਦੂਰ ਆਗੂਆਂ ਨੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਸੰਵਿਧਾਨ ਦੀ ਰਾਖੀ, ਧਰਮ ਨਿਰਪੱਖਤਾ ਅਤੇ ਹੱਕਾਂ ਦੀ ਰਾਖੀ ਲਈ ਭਾਜਪਾ ਨੂੰ ਹਰਾਉਣ ਦਾ ਸੱਦਾ ਦਿੱਤਾ। ਮਜ਼ਦੂਰ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿੱਚ ਸੰਵਿਧਾਨਕ ਸੰਸਥਾਵਾਂ ਨੂੰ ਤਹਿਸ-ਨਹਿਸ਼ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤਾਨਾਸ਼ਾਹੀ, ਫ਼ਿਰਕਾਪ੍ਰਸਤੀ ਦੀ ਵਿਚਾਰਧਾਰਾ ਲਾਗੂ ਕੀਤੀ ਜਾ ਰਹੀ ਹੈ। ਮਹਿੰਗਾਈ, ਬੇਰੁਜ਼ਗਾਰੀ ਸਿਖਰ ਨੂੰ ਛੋਹ ਰਹੀ ਹੈ, ਵਿੱਦਿਆ ਅਤੇ ਸਿਹਤ ਸਹੂਲਤਾਂ ਅਤੇ ਨਿਆਂ ਲੈਣਾ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਚੁੱਕਿਆ ਹੈ। ਆਗੂਆਂ ਨੇ ਚੋਣ ਬਾਂਡ ਰਾਹੀਂ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਮੋਟਾ ਫ਼ੰਡ ਲੈ ਕੇ ਦੇਸ਼ ਨੂੰ ਦੋਵਾਂ ਹੱਥਾਂ ਨਾਲ ਲੁੱਟਣ ਦੀ ਖੁੱਲ੍ਹ ਦਿੱਤੀ ਜਾ ਰਹੀ ਹੈ। ਇਸ ਮੌਕੇ ਪ੍ਰਿਤਪਾਲ ਬਿੱਟਾ, ਕਿਸਾਨ ਆਗੂ ਸੁਖਚੈਨ ਸਿੰਘ, ਸਤਵਿੰਦਰ ਸਿੰਘ, ਜੋਰਾ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵੱਲੋਂ ਹਰਕੇਸ਼ ਚੌਧਰੀ ਦੇ ਨਿਰਦੇਸ਼ਨ ਹੇਠ ਇਨਕਲਾਬੀ ਨਾਟਕ ਪੇਸ਼ ਕੀਤੇ ਗਏ।

Advertisement

Advertisement
Author Image

Advertisement
Advertisement
×