ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਤਾਵਰਨ ਦੀ ਸੰਭਾਲ ਦਾ ਸੱਦਾ

08:53 AM Jul 19, 2024 IST
ਬੂਟੇ ਵੰਡਦੇ ਹੋਏ ਚੇਅਰਮੈਨ ਬਲਜੀਤ ਸਿੰਘ ਭੁੱਟਾ। -ਫ਼ੋਟੋ: ਸੂਦ

ਫ਼ਤਹਿਗੜ੍ਹ ਸਾਹਿਬ: ਦਿ ਫਤਹਿਗੜ੍ਹ ਸਾਹਿਬ ਸੋਸ਼ਲ ਵੈੱਲਫੇਅਰ ਐਂਡ ਡਿਵੈਲਪਮੈਂਟ ਸੁਸਾਇਟੀ ਦੀ ਭਰਵੀ ਮੀਟਿੰਗ ਗੁਰਦੁਆਰਾ ਸਾਹਿਬ ਸਾਧੂਗੜ੍ਹ ਵਿਖੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਹੋਈ। ਸ੍ਰੀ ਭੁੱਟਾ ਨੇ ਕਿਹਾ ਕਿ ਇਨਸਾਨ ਨੇ ਹਰ ਪਾਸੇ ਕੁਦਰਤੀ ਸੋਮਿਆਂ ਨਾਲ ਆਪਣੀਆਂ ਲੋੜਾਂ ਲਈ ਛੇੜਛਾੜ ਕਰ ਰਿਹਾ ਹੈ। ਉਨ੍ਹਾਂ ਚੰਗਾ ਵਾਤਾਵਰਨ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਵੱਧ ਤੋਂ ਵੱਧ ਫ਼ਲਦਾਰ ਤੇ ਛਾਂਦਾਰ ਪੌਦੇ ਲਾਏ ਜਾਣਗੇ ਅਤੇ ਬੁਰਾਈਆਂ ਦੇ ਖਾਤਮੇ ਲਈ ਜ਼ਿਲ੍ਹੇ ਵਿਚ ਮੁਹਿੰਮ ਵਿੱਢੀ ਜਾਵੇਗੀ। ਇਸ ਮੌਕੇ ਗਗਨਦੀਪ ਸਿੰਘ ਸੈਣੀ ਮਾਜਰਾ, ਸਰਬਜੀਤ ਸਿੰਘ ਡੰਗੇੜੀਆ ਅਤੇ ਦੀਪਇੰਦਰਜੀਤ ਸਿੰਘ ਸਾਬਕਾ ਸਰਪੰਚ ਜਮੀਤਗੜ੍ਹ ਨੇ ਸੁਸਾਇਟੀ ਨੂੰ ਭਲਾਈ ਕਾਰਜਾਂ ਲਈ ਸਹਾਇਤਾ ਵੀ ਦਿੱਤੀ। ਮੀਟਿੰਗ ਵਿਚ ਦਵਿੰਦਰ ਸਿੰਘ, ਪ੍ਰਤਾਪ ਸਿੰਘ, ਗੁਰਦੀਪ ਸਿੰਘ, ਰਵੀਪਾਲ ਸਿੰਘ, ਹਰਚੰਦ ਸਿੰਘ, ਬਲਜਿੰਦਰ ਸਿੰਘ, ਕਿਰਨਦੀਪ ਸਿੰਘ ਚੁੰਨੀ ਆਦਿ ਨੇ ਵਿਚਾਰ ਪੇਸ਼ ਕੀਤੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement