ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਇੱਕ ਰੈਂਕ ਇੱਕ ਪੈਨਸ਼ਨ’ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ

07:36 AM Aug 11, 2024 IST
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਸਾਬਕਾ ਫ਼ੌਜੀ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਅਗਸਤ
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੱਜ ਸਾਬਕਾ ਸੈਨਿਕ ਵੈੱਲਫੇਅਰ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ਸੈਨਿਕਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਕੈਪਟਨ ਮਾਜਰੀ ਨੇ ਕਿਹਾ ਕਿ ਮੋਦੀ ਸਰਕਾਰ ਨੇ 2013 ਦੀਆਂ ਚੋਣਾਂ ਸਮੇਂ ਜੋ ਵਾਅਦੇ ਸਾਬਕਾ ਸੈਨਿਕਾਂ ਨਾਲ ਕੀਤੇ ਸਨ ਉਨ੍ਹਾਂ ਵਿੱਚੋਂ ਇਕ ਵੀ ਵਾਅਦਾ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਿਟਲਰ ਵਾਲੀ ਨੀਤੀ ਤੇ ਚੱਲਦੀ ਹੋਈ ਹਰ ਵਿਭਾਗ ਨੂੰ ਪ੍ਰੇਸ਼ਾਨ ਕਰ ਰਹੀ ਹੈ। ਸਾਬਕਾ ਸੈਨਿਕ ਪਿਛਲੇ ਲੰਬੇ ਸਮੇਂ ਤੋਂ ‘ਇਕ ਰੈਂਕ ਇਕ ਪੈਨਸ਼ਨ’ ਲਈ ਦਿੱਲੀ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਹਨ ਪਰ ਮੋਦੀ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ। ਸੂਬੇਦਾਰ ਕਰਨੈਲ ਸਿੰਘ ਅਤੇ ਸੂਬੇਦਾਰ ਰੱਬੀ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਾਬਕਾ ਸੈਨਿਕਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਕ੍ਰਿਸ਼ਨ ਲਾਲ, ਗੁਲਚਮਨ ਸਿੰਘ, ਰਾਮ ਮੋਹਨ, ਜਗਰੂਪ ਸਿੰਘ, ਮੀਤ ਸਿੰਘ, ਗੁਰਮੇਲ ਸਿੰਘ, ਸੇਵਾ ਸਿੰਘ ਅਤੇ ਬਲਦੇਵ ਸਿੰਘ ਹਾਜ਼ਰ ਸਨ।

Advertisement

Advertisement
Advertisement