ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦਾ ਸੱਦਾ

08:53 AM Jul 02, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 1 ਜੁਲਾਈ
ਮਾਰਕੰਡਾ ਨੈਸ਼ਨਲ ਕਾਲਜ ਦੇ ਮੈਦਾਨ ਵਿੱਚ ‘ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਾਓ’ ਮੁਹਿੰਮ ਤਹਿਤ ਵੱਖ-ਵੱਖ ਕਿਸਮਾਂ ਦੇ ਲਗਭਗ 50 ਬੂਟੇ ਲਾ ਕੇ ਵਣ ਮਹਾ ਉਤਸਵ ਦਿਵਸ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਨਰ ਨਰਾਇਣ ਸੇਵਾ ਸਮਿਤੀ ਤੇ ਸਟੇਅ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਅੰਨ੍ਹੇਵਾਹ ਰੁੱਖਾਂ ਦੀ ਕਟਾਈ ਕਾਰਨ ਕੁਦਰਤ ਦਾ ਸੰਤੁਲਨ ਵਿਗੜ ਰਿਹਾ ਹੈ ਤੇ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ। ਇਸ ਕਰਕੇ ਧਰਤੀ ’ਤੇ ਜੀਵਨ ਜਿਉਣ ਵਾਲੀਆਂ ਪ੍ਰਜਾਤੀਆਂ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸਮਾਂ ਰਹਿੰਦੇ ਇਸ ’ਤੇ ਕਾਬੂ ਨਾ ਪਾਇਆ ਗਿਆ ਤਾਂ ਮਾਨਵ ਜੀਵਨ ਦਾ ਧਰਤੀ ’ਤੇ ਰਹਿਣਾ ਅਸੰਭਵ ਹੋ ਜਾਵੇਗਾ। ਹਰਿਆਲੀ ਨਾ ਰਹਿਣ ਕਰ ਕੇ ਧਰਤੀ ’ਤੇ ਪਾਣੀ ਦੀ ਸਮੱਸਿਆ ਵੀ ਵਧ ਰਹੀ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਇਸ ਸਮੱਸਿਆ ਤੋਂ ਨਿਜਾਤ ਪਾਉਣੀ ਚਾਹੀਦੀ ਹੈ ਤੇ ਆਪਣੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣਾ ਚਾਹੀਦਾ ਹੈ।
ਇਸੇ ਤਰ੍ਹਾਂ ਪਿੰਡ ਸ਼ਰੀਫਗੜ੍ਹ ਦੇ ਸਰਕਾਰੀ ਸਕੂਲ ਵਿੱਚ ਰੋਟਰੀ ਕਲੱਬ ਦੇ ਸਹਿਯੋਗ ਨਾਲ ਬੂਟੇ ਲਾਏ ਗਏ। ਇਸ ਮੌਕੇ ਸਟੇਟ ਬੈਂਕ ਦੇ ਮੈਨੇਜਰ ਸੰਦੀਪ ਕੁਮਾਰ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਮਹੱਤਵਪੂਰਨ ਅੰਗ ਹਨ, ਮਨੁੱਖ ਨੂੰ ਕੁਦਰਤ ਨਾਲ ਛੇੜਛਾੜ ਕਰਨ ਦਾ ਨਤੀਜਾ ਵਾਤਾਵਰਨ ਪ੍ਰਦੂਸ਼ਣ, ਅਤਿ ਦੀ ਗਰਮੀ ਦਾ ਵਧਣਾ ਹੈ। ਉਨ੍ਹਾਂ ਕਿਹਾ ਕਿ ਜੇ ਇਹੀ ਹਾਲਾਤ ਰਹੇ ਤਾਂ ਇਕ ਦਿਨ ਅਜਿਹਾ ਆਵੇਗਾ, ਜਦੋਂ ਧਰਤੀ ਵੀ ਰਹਿਣ ਯੋਗ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਪੌਦੇ ਮਨੁੱਖੀ ਜੀਵਨ ਦਾ ਆਧਾਰ ਹਨ ਕਿਉਂਕਿ ਪੌਦਿਆਂ ਤੋਂ ਹੀ ਸਾਨੂੰ ਭੋਜਨ, ਦਵਾਈਆਂ ਲੱਕੜ ਤੇ ਛਾਂ ਮਿਲਦੀ ਹੈ।

Advertisement

Advertisement
Advertisement