ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਖ਼ਿਲਾਫ਼ ਪਾਰਟੀ ਪੱਧਰ ਤੋਂ ਉੱਪਰ ਉੱਠਣ ਦਾ ਸੱਦਾ

08:33 AM Aug 20, 2024 IST

ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 19 ਅਗਸਤ
ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਲੋਕਾਂ ਨੂੰ ਚਿੱਟੇ ਅਤੇ ਕੈਮੀਕਲ ਨਸ਼ਿਆਂ ਦੇ ਖ਼ਿਲਾਫ਼ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਕਜੁਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਅੰਦਰ ਵੱਡੀ ਗਿਣਤੀ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਕੇ ਆਪਣੀਆਂ ਕੀਮਤੀ ਜਾਨਾਂ ਗੁਆ ਚੁਕੇ ਹਨ।
ਉਨ੍ਹਾਂ ਪਿੰਡ ਸੋਹਾਣਾ ਦੇ ਨੌਜਵਾਨਾਂ ਦੁਆਰਾ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਅੰਦਰ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਸਿਰੜੀ ਤੇ ਮਿਹਨਤਕਸ਼ ਲੋਕਾਂ ਨੇ ਆਪਣੇ ਸੰਘਰਸ਼ ਰਾਹੀਂ ਕੇਂਦਰ ਸਰਕਾਰ ਨੂੰ ਖੇਤੀ ਸੁਧਾਰ ਕਾਨੂੰਨ ਬਦਲਣ ਲਈ ਮਜਬੂਰ ਕਰ ਦਿੱਤਾ ਸੀ, ਉਸੇ ਤਰ੍ਹਾਂ ਜੇ ਇਕਮੁੱਠ ਹੋ ਕੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸੰਘਰਸ਼ ਵਿੱਢੀਏ ਤਾਂ ਯਕੀਨਨ ਅਸਰਦਾਰ ਨਤੀਜੇ ਮਿਲ ਸਕਦੇ ਹਨ ਤੇ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਅ ਸਕਦੇ ਹਾਂ।

Advertisement

Advertisement