For the best experience, open
https://m.punjabitribuneonline.com
on your mobile browser.
Advertisement

ਕਿਸਾਨ ਲਹਿਰ ਨੂੰ ਰਾਜਨੀਤਕ ਤੌਰ ’ਤੇ ਮਜ਼ਬੂਤ ਕਰਨ ਦਾ ਸੱਦਾ

10:20 AM Jun 17, 2024 IST
ਕਿਸਾਨ ਲਹਿਰ ਨੂੰ ਰਾਜਨੀਤਕ ਤੌਰ ’ਤੇ ਮਜ਼ਬੂਤ ਕਰਨ ਦਾ ਸੱਦਾ
ਕੁੱਲ ਹਿੰਦ ਕਿਸਾਨ ਸਭਾ ਦੀ ਨਵੀਂ ਚੁਣੀ ਇਕਾਈ ਦੇ ਮੈਂਬਰ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 16 ਜੂਨ
ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਪੰਜਾਬੀਆਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ ਪਰ ਦੇਸ਼ ਦੇ ਹਾਕਮਾਂ ਨੇ ਪੰਜਾਬ ਸਮੇਤ ਸੂਬੇ ਦੀ ਖੇਤੀਬਾੜੀ ਦੇ ਧੰਦੇ ਅਤੇ ਕਿਸਾਨੀ ਨੂੰ ਖੁਸ਼ਹਾਲ ਬਣਾਉਣ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦਾ ਅੱਧਾ ਸਮਾਂ ਬੀਤਣ ਦੇ ਬਾਵਜੂਦ ਕਿਰਤੀਆਂ ਕਿਸਾਨਾਂ ਦੇ ਮੰਗਾਂ ਮਸਲਿਆਂ ਪ੍ਰਤੀ ਕੋਈ ਤਵੱਜੋ ਨਹੀਂ ਦਿੱਤੀ, ਜਿਸ ਤੋਂ ਸਪੱਸ਼ਟ ਹੈ ਕਿ ਪਹਿਲਾਂ ਵਾਲੀਆਂ ਸੂਬਾ ਸਰਕਾਰਾਂ ਵਾਂਗ ‘ਆਪ’ ਦੀ ਸਰਕਾਰ ਕੋਲ ਸਿਰਫ਼ ਫੌਕੀ ਬਿਆਨਬਾਜ਼ੀ ਤੋਂ ਸਿਵਾਏ ਕੁਝ ਨਹੀਂ ਹੈ। ਉਹ ਅੱਜ ਪਿੰਡ ਛਾਪਿਆਂਵਾਲੀ ਵਿਖੇ ਜਥੇਬੰਦੀ ਚੋਣ ਇਜਲਾਸ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨੂੰ ਰਾਜਨੀਤਕ ਤੌਰ ’ਤੇ ਚੇਤੰਨ ਹੋਕੇ ਕਿਸਾਨ ਲਹਿਰ ਨੂੰ ਤਕੜਾ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਸਰਬਸੰਮਤੀ ਨਾਲ ਜਥੇਬੰਦੀ ਦੀ ਪਿੰਡ ਛਾਪਿਆਂਵਾਲੀ ਇਕਾਈ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰਧਾਨ ਅਮਨਪ੍ਰੀਤ ਸਿੰਘ, ਜਨਰਲ ਸਕੱਤਰ ਸਿਮਰਜੀਤ ਸਿੰਘ, ਖਜ਼ਾਨਚੀ ਗੁਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਪਾਲ ਸਿੰਘ ਮੈਂਬਰ ਪੰਚਾਇਤ, ਮੀਤ ਪ੍ਰਧਾਨ ਸੁਖਦੇਵ ਸਿੰਘ, ਹਰਦੇਵ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਮੀਤ ਸਕੱਤਰ ਸਤਵੀਰ ਸਿੰਘ, ਹੰਸਾ ਸਿੰਘ, ਕਾਲਾ ਸਿੰਘ ਤੋਂ ਇਲਾਵਾ ਗੁਰਸੇਵਕ ਸਿੰਘ, ਸੁਖਦੀਪ ਸਿੰਘ, ਗੁਰਲਾਲ ਸਿੰਘ, ਸੁਖਵੀਰ ਸਿੰਘ, ਜੱਗਾ ਸਿੰਘ, ਬਲਵੀਰ ਸਿੰਘ, ਭਗਵਾਨ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ।

Advertisement

Advertisement
Author Image

Advertisement
Advertisement
×