ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮੀ ਜਾਂਚ ਏਜੰਸੀ ਦੇ ਛਾਪਿਆਂ ਦਾ ਡੱਟ ਕੇ ਵਿਰੋਧ ਕਰਨ ਦਾ ਸੱਦਾ

08:52 AM Sep 01, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 31 ਅਗਸਤ
ਲੁਧਿਆਣੇ ਦੀਆਂ ਜਨਤਕ, ਜਮਹੂਰੀ, ਤਰਕਸ਼ੀਲ ਜਥੇਬੰਦੀਆਂ ਨੇ ਚੰਡੀਗੜ੍ਹ, ਹਰਿਆਣਾ ਅਤੇ ਯੂਪੀ ਵਿਚ ਲੋਕ ਪੱਖੀ ਵਕੀਲਾਂ ਐਡਵੋਕੇਟ ਮਨਦੀਪ, ਐਡਵੋਕੇਟ ਆਰਤੀ ਤੇ ਐਡਵੋਕੇਟ ਅਜੈ ਕੁਮਾਰ ਦੇ ਘਰ ਕੀਤੀ ਜਾ ਰਹੀ ਛਾਪੇ ਮਾਰੀ ਨੂੰ ਹੱਕ ਸੱਚ ਦੀ ਜਮਹੂਰੀ ਆਵਾਜ਼ ਬੰਦ ਕਰਵਾਉਣ ਲਈ ਕੀਤੀ ਕਾਰਵਾਈ ਕਰਾਰ ਦਿੱਤਾ ਹੈ। ਇਸ ਮੰਤਵ ਨਾਲ ਪੰਜਾਬ ਵਿਚ ਕਿਸਾਨ ਆਗੂ ਸੁਖਵਿੰਦਰ ਕੌਰ ਰਾਮਪੁਰਾ ਦੇ ਘਰਾਂ ਵਿਚ ਐੱਨਆਈਏ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਨਆਈਏ ਨੂੰ ਲੋਕ ਪੱਖੀ ਆਵਾਜ਼ਾਂ ਦਬਾਉਣ ਲਈ ਵਰਤਣ ਦੀ ਤਾਨਾਸ਼ਾਹੀ ਨੀਤੀ ਦਾ ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਜਮਹੂਰੀ ਅਧਿਕਾਰ ਸਭਾ ਪੰਜਾਬ, ਤਰਕਸ਼ੀਲ ਸੁਸਾਇਟੀ, ਇਨਕਲਾਬੀ ਮਜ਼ਦੂਰ ਕੇਂਦਰ ਦੇ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਪ੍ਰੋ. ਏ ਕੇ ਮਲੇਰੀ, ਜਸਵੰਤ ਜ਼ੀਰਖ, ਡਾ. ਹਰਬੰਸ ਗਰੇਵਾਲ, ਬਲਵਿੰਦਰ ਸਿੰਘ ਅਤੇ ਕਾਮਰੇਡ ਸੁਰਿੰਦਰ ਸਿੰਘ ਨੇ ਕਿਹਾ ਕਿ ਇਹ ਸਰਕਾਰ ਹਰ ਉਸ ਤਾਕਤ ਨੂੰ ਨਿਸ਼ਾਨਾ ਬਣਾ ਰਹੀ ਹੈ, ਜੋ ਇਸ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦੀ ਹੈ। ਇਸੇ ਦੀ ਕੜੀ ਵਜੋਂ ਅੱਜ ਹੋਰ ਥਾਈਂ ਛਾਪੇਮਾਰੀ ਕੀਤੀ ਗਈ।

Advertisement

Advertisement