For the best experience, open
https://m.punjabitribuneonline.com
on your mobile browser.
Advertisement

ਔਰਤਾਂ ਉੱਤੇ ਵਧੀਕੀਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ

08:31 AM Mar 09, 2024 IST
ਔਰਤਾਂ ਉੱਤੇ ਵਧੀਕੀਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ
ਜਲੰਧਰ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੀਆਂ ਹੋਈਆਂ ਔਰਤਾਂ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 8 ਮਾਰਚ
ਜ਼ਿਲ੍ਹੇ ਦੇ ਵੱਖ-ਵੱਖ ਭਾਗਾਂ ਅੰਦਰ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਸਮਾਗਮ ਕੀਤੇ ਗਏ ਅਤੇ ਔਰਤਾਂ ਲਈ ਬਰਾਬਰ ਹੱਕਾਂ ਦੀ ਮੰਗ ਉਠਾਈ ਗਈ| ਸਖੀ ਵਨ ਸਟੌਪ ਸੈਂਟਰ ਦੀ ਪ੍ਰਸ਼ਾਸਕ ਅਨੀਤਾ ਕੁਮਾਰੀ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਪਰਮਜੀਤ ਕੌਰ, ਜ਼ਿਲ੍ਹਾ ਯੂਥ ਅਧਿਕਾਰੀ ਜਸਲੀਨ ਕੌਰ ਆਦਿ ਨੇ ਕੌਮਾਂਤਰੀ ਮਹਿਲਾ ਦਿਵਸ ਬਾਰੇ ਜਾਣੂ ਕਰਵਾਇਆ|
ਦੇਸ਼ ਭਗਤ ਸੰਤ ਬਾਬਾ ਵਿਸਾਖਾ ਸਿੰਘ ਦੇ ਜੱਦੀ ਪਿੰਡ ਦਦੇਹਰ ਸਾਹਿਬ ਵਿੱਚ ਪੰਜਾਬ ਇਸਤਰੀ ਸਭਾ ਵਲੋਂ ਕੀਤੇ ਸਮਾਗਮ ਦੌਰਾਨ ਪ੍ਰਿਥੀਪਾਲ ਸਿੰਘ ਮਾੜੀਮੇਘਾ, ਰੁਪਿੰਦਰ ਕੌਰ ਮਾੜੀਮੇਘਾ, ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਸੰਬੋਧਨ ਕਰਦਿਆਂ ਸਰਕਾਰੀ ਅਦਾਰਿਆਂ ਅੰਦਰ ਔਰਤਾਂ ’ਤੇ ਅਤਿਆਚਾਰਾਂ ਖਿਲਾਫ਼ ਸਮਾਜ ਦੀਆਂ ਜਾਗਰੂਕ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ| ਤਰਨ ਤਾਰਨ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ‌‌ ਸੀ ਪੀ ਆਈ (ਐੱਮ ‌ਐੱਲ ਲਬਿਰੇਸ਼ਨ) ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਔਰਤ ਦਿਵਸ ਮੌਕੇ ਕਰਾਏ ਸਮਾਗਮ ਨੂੰ ਪਾਰਟੀ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖਤਪੁਰਾ, ਦਲਵਿੰਦਰ ਸਿੰਘ ਪੰਨੂ, ਬਲਬੀਰ ਮੂਧਲ ਔਰਤਾਂ ਨਾਲ ਛੇੜ ਛਾੜ, ਬਲਾਤਕਾਰ‌ ਅਤੇ ਕਤਲ ਤੱਕ ਦੀਆਂ ਘਟਨਾਵਾਂ ਵਾਪਰਨ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ|
ਗੜ੍ਹਸ਼ੰਕਰ (ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ): ਪਿੰਡ ਗੜ੍ਹੀ ਮੱਟੋਂ ਵਿਖੇ ਕੌਮਾਂਤਰੀ ਮਹਿਲਾ ਦਿਵਸ ਬੀਬੀ ਕਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਬੀਬੀ ਸੁਰਿੰਦਰ ਕੌਰ ਚੁੰਬਰ ਸੂਬਾਈ ਆਗੂ ਨੇ ਅੱਜ ਦੇ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਝਾਰਖੰਡ ਵਿੱਚ ਵਿਦੇਸ਼ੀ ਔਰਤ ਨਾਲ ਸਮੂਹਿਕ ਜਬਰ-ਜਨਾਹ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਮਨਿੰਦਰ ਕੌਰ, ਜਸਵਿੰਦਰ ਕੌਰ, ਰਸ਼ਪਾਲ ਕੌਰ, ਹਰਬੰਸ ਕੌਰ ਆਦਿ ਹਾਜ਼ਰ ਸਨ।
ਅਜਨਾਲਾ (ਪੱਤਰ ਪ੍ਰੇਰਕ): ਕੌਮਾਂਤਰੀ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀਕਰਨ ਦੇ ਪ੍ਰਤੀਕ ਵਜੋਂ ਔਰਤ ਮੁਕਤੀ ਮੋਰਚੇ ਵੱਲੋਂ ਅਜਨਾਲਾ ਸ਼ਹਿਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਔਰਤ ਮੁਕਤੀ ਮੋਰਚੇ ਦੀ ਪ੍ਰਧਾਨ ਅਜੀਤ ਕੌਰ ਕੋਟ ਰਜਾਦਾ ਤੇ ਮਹਿਲਾ ਆਗੂ ਕੁਲਜੀਤ ਕੌਰ ਤਲਵੰਡੀ ਨੇ ਮਹਿਲਾ ਦਿਵਸ ਦੀ ਵਿਸ਼ੇਸ਼ਤਾ ਬਾਰੇ ਜਾਣਕਾਰੀ ਦਿੱਤੀ। ਸਮਾਜ ਸੇਵੀ ਡਾ. ਸਤਨਾਮ ਸਿੰਘ ਅਜਨਾਲਾ, ਪਰਮਜੀਤ ਕੌਰ ਬੋਲੀਆਂ, ਅਮਰਜੀਤ ਕੌਰ ਤੇ ਹਰਜੀਤ ਕੌਰ ਰਾਏਪੁਰ , ਨੇ ਵੀ ਸੰਬੋਧਨ ਕੀਤਾ।

Advertisement

‘ਅਜੋਕੇ ਸਮਾਜ ਵਿਚ ਔਰਤ ਦੀ ਦਸ਼ਾ ਤੇ ਦਿਸ਼ਾ’ ਵਿਸ਼ੇ ’ਤੇ ਚਰਚਾ

ਜਲੰਧਰ (ਪੱਤਰ ਪ੍ਰੇਰਕ): ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਇਸਤਰੀ ਜਾਗ੍ਰਿਤੀ ਮੰਚ ਵੱਲੋਂ ‘ਅਜੋਕੇ ਸਮਾਜ ਵਿਚ ਔਰਤ ਦੀ ਦਸ਼ਾ ਤੇ ਦਿਸ਼ਾ’ ਵਿਸ਼ੇ ’ਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਵਿੱਚ ਜਲੰਧਰ ਦੇ ਵੱਖ-ਵੱਖ ਪਿੰਡਾਂ ਵਿੱਚੋਂ ਆਈਆਂ ਔਰਤਾਂ ਨੇ ਭਾਗ ਲਿਆ ਤੇ ਵਿਚਾਰ ਰੱਖੇ। ਮੰਚ ਦੀ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਤੇ ਸਕੱਤਰ ਜਸਵੀਰ ਕੌਰ ਜੱਸੀ ਨੇ ਕਿਹਾ ਕਿ ਸਮਾਜ ਵਿੱਚ ਪਿੱਤਰੀ ਸੱਤਾ ਕਾਰਨ ਔਰਤ ਸਮਾਜ ਵਿੱਚ ਦੂਜੇ ਦਰਜੇ ਦੀ ਸ਼ਹਿਰੀ ਹੈ ਜਿਸ ਦੇ ਮੱਦੇਨਜ਼ਰ ਉਸ ਨੂੰ ਹਰ ਤਰ੍ਹਾਂ ਦਾ ਧੱਕਾ ਬਰਦਾਸ਼ਤ ਕਰਨਾ ਪੈਂਦਾ ਹੈ। ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਅਤੇ ਗੀਤ ਇਸੇ ਮਾਨਿਸਕਤਾ ਦਾ ਹਿੱਸਾ ਹੈ। ਇਸ ਮੌਕੇ ਇਸਤਰੀ ਜਾਗ੍ਰਿਤੀ ਮੰਚ ਦੇ ਜ਼ਿਲ੍ਹਾ ਕਮੇਟੀ ਮੈਂਬਰ ਕਮਲਜੀਤ ਕੌਰ, ਕੁਲਵੰਤ ਕੌਰ, ਬਲਵਿੰਦਰ ਕੌਰ, ਦਿਲਜੀਤ ਕੌਰ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਰਮਨਦੀਪ ਕੌਰ ਆਦਿ ਨੇ ਵੀ ਵਿਚਾਰ ਰੱਖੇ। ਸਟੇਜ ਦੀ ਕਾਰਵਾਈ ਨਿਰਮਲਜੀਤ ਕੌਰ ਨੇ ਚਲਾਈ।

‘ਔਰਤ’ ਨਾਟਕ ਦਾ ਮੰਚਨ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਪੈਨਸ਼ਨਰਜ਼ ਐਸੋਸੀਏਸ਼ਨ ਰਜਿ. ਸਰਕਲ ਜਲੰਧਰ ਵੱਲੋਂ ਅੱਜ ਕੌਮਾਂਤਰੀ ਔਰਤ ਦਿਹਾੜੇ ਮੌਕੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਦੇਸ਼ ਭਗਤ ਯਾਦਗਾਰ ਹਾਲ ਵਿਚ ਹੋਏ ਇਸ ਸਮਾਗਮ ’ਚ ਸ੍ਰੀ ਰਾਮ, ਪ੍ਰੇਮ, ਸੁਮਨ ਲਤਾ ਅਤੇ ਐਸੋਸੀਏਸ਼ਨ ਦੇ ਮੁਖੀਆਂ ਤੋਂ ਇਲਾਵਾ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਤੇ ਪੰਜਾਬ ਲੋਕ ਸੱਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਨਾਟਕ ਕਲਾ ਕੇਂਦਰ ਫਗਵਾੜਾ (ਸੁਮਨ ਲਤਾ, ਨਿਸ਼ਾ) ਦੀ ਟੀਮ ਵੱਲੋਂ ਸਫ਼ਦਰ ਹਾਸ਼ਮੀ ਦਾ ਲਿਖਿਆ ਨਾਟਕ ‘ਔਰਤ’ ਖੇਡਿਆ ਗਿਆ।

Advertisement
Author Image

sukhwinder singh

View all posts

Advertisement
Advertisement
×