For the best experience, open
https://m.punjabitribuneonline.com
on your mobile browser.
Advertisement

ਐੱਸਜੀਪੀਸੀ ਚੋਣਾਂ ਲਈ ਵੋਟਾਂ ਬਣਾਉਣ ਵਾਸਤੇ ਕੈਂਪ

09:51 AM Jan 14, 2024 IST
ਐੱਸਜੀਪੀਸੀ ਚੋਣਾਂ ਲਈ ਵੋਟਾਂ ਬਣਾਉਣ ਵਾਸਤੇ ਕੈਂਪ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਜਨਵਰੀ
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਅੱਜ ਲੋਹੜੀ ਵਾਲੇ ਦਿਨ ਵੀ ਸਵੇਰੇ 10 ਤੋਂ 1 ਵਜੇ ਤਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਵਿਚ ਲੋਕਾਂ ਨੇ ਪਹੁੰਚ ਕੇ ਵੋਟ ਬਣਾਉਣ ਲਈ ਫਾਰਮ ਭਰੇ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਨਲਾਈਨ ਸਮੂਹ ਬੂਥ ਲੈਵਲ ਅਫ਼ਸਰਾਂ ਨਾਲ ਗੱਲਬਾਤ ਕਰ ਕੇ ਕੈਂਪ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ ਨੇ ਕਰਮਚਾਰੀ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਸ੍ਰੋਮਣੀ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਧਿਕਾਰੀ ਆਪਣੇ ਪੋਲਿੰਗ ਸਟੇਸਨ ਵਿੱਚ ਕੈਂਪ ਲਗਾ ਕੇ ਫਾਰਮ ਭਰਨ। ਉਨ੍ਹਾਂ ਦੱਸਿਆ ਕਿ 14 ਜਨਵਰੀ (ਐਤਵਾਰ) ਨੂੰ ਵੀ ਸਵੇਰੇ 10 ਤੋਂ ਸ਼ਾਮ ਚਾਰ ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਕੇਸਾਧਾਰੀ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਬੂਥ ਲੈਵਲ ਅਫ਼ਸਰ ਨੂੰ ਕਿਹਾ ਕਿ ਸਪੈਸ਼ਲ ਕੈਂਪ ਦੀ ਮਿਤੀ ਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ’ਤੇ ਹਾਜ਼ਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮਾਂ ਦੀ ਨਾਲ ਹੀ ਵੈਰੀਫਿਕੇਸ਼ਨ ਕਰਨਗੇ।

Advertisement

ਐੱਸਜੀਪੀਸੀ ਚੋਣਾਂ ਸਬੰਧੀ ਕੈਂਪ ਅੱਜ ਤੋਂ

ਜਲੰਧਰ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਾਸਤੇ ਪ੍ਰਸ਼ਾਸਨ ਵੱਲੋਂ 14 ਤੇ 17 ਜਨਵਰੀ ਨੂੰ ਜ਼ਿਲ੍ਹੇ ਦੇ ਗੁਰਦੁਆਰਿਆਂ ਵਿੱਚ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਯੋਗ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਐਸਜੀਪੀਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਲਈ 15 ਦਿਨਾਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ 14 ਜਨਵਰੀ ਨੂੰ ਮਾਘੀ ਦੇ ਤਿਉਹਾਰ ਅਤੇ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹੇ ਦੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਪਟਵਾਰੀਆਂ ਵੱਲੋਂ ਮੌਜੂਦ ਰਹਿ ਕੇ ਵੋਟਰ ਰਜਿਸਟ੍ਰੇਸ਼ਨ ਫਾਰਮ ਇਕੱਤਰ ਕੀਤੇ ਜਾਣਗੇ। ਉਨ੍ਹਾਂ ਯੋਗ ਵਿਅਕਤੀਆਂ ਨੂੰ ਕੈਂਪਾਂ ਦਾ ਲਾਭ ਲੈਣ ਲਈ ਕਿਹਾ।

Advertisement
Author Image

Advertisement
Advertisement
×