ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹ ਪ੍ਰਭਾਵਿਤਾਂ ਲਈ ਕੈਂਪ ਲਾਇਆ

10:24 AM Aug 05, 2023 IST
ਕੈਂਪ ਦੌਰਾਨ ਡਾਕਟਰਾਂ ਦੀ ਟੀਮ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਪੱਤਰ ਪ੍ਰੇਰਕ
ਪਿਹੋਵਾ, 4 ਅਗਸਤ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕੁਰੂਕਸ਼ੇਤਰ ਵੱਲੋਂ ਪਿੰਡ ਅਸਮਾਨਪੁਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਾਲਾ ਜੀ ਅਰੋਗਿਮ ਹਸਪਤਾਲ ਕੁਰੂਕਸ਼ੇਤਰ ਦੀ ਮੱਦਦ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦਾ ਉਦਘਾਟਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਕੰਵਲਜੀਤ ਸਿੰਘ ਅਜਰਾਣਾ ਨੇ ਕੀਤਾ। ਗੁਰਦੁਆਰਾ ਛੇਵੀਂ ਪਾਤਸ਼ਾਹੀ ਦੇ ਮੈਨੇਜਰ ਗੁਰਸ਼ੇਰ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਬਾਲਾ ਜੀ ਅਰੋਗਿਮ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਸਿਹਤਮੰਦ ਰਹਿਣ ਸਬੰਧੀ ਜਾਣਕਾਰੀ ਦਿੱਤੀ। ਕੈਂਪ ਵਿੱਚ ਅਸਮਾਨਪੁਰ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ, ਨਰਿੰਦਰ ਸਿੰਘ ਗਿੱਲ, ਤੇਜਿੰਦਰ ਸਿੰਘ ਮੱਕੜ ਗੁਲਾਲ ਸਿੰਘ, ਸੰਦੀਪ ਸਿੰਘ, ਰਮਨਦੀਪ ਸਿੰਘ,ਜੀਵਨ ਸਿੰਘ, ਲਵਪ੍ਰੀਤ ਸਿੰਘ, ਵਿਕੀ, ਵਿਜੈ, ਪ੍ਰਭਜੀਤ ਸਿੰਘ, ਮੇਜਰ ਸਿੰਘ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ, ਸੰਜੀਵ, ਬਲਵਿੰਦਰ ਸਿੰਘ, ਰਣਜੀਤ ਸਿੰਘ, ਗੁਰਪਾਲ ਸਿੰਘ, ਹਰਵਿੰਦਰ ਸਿੰਘ, ਮਲਕੀਤ ਸਿੰਘ ਆਦਿ ਸੱਜਣ ਮੌਜੂਦ ਸਨ।

Advertisement

Advertisement