ਗਿੱਦੜਵਿੰਡੀ ਵਿੱਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ ਲਾਇਆ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 20 ਅਗਸਤ
ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਗਿੱਦੜਵਿੰਡੀ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕੀਤਾ। ਉਨ੍ਹਾਂ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ। ਉਨ੍ਹਾਂ ਕੈਂਪਾਂ ’ਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ ਸੌ ਫ਼ੀਸਦ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।
ਕੈਂਪ ਦੌਰਾਨ ਵੱਖ-ਵੱਖ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡਾਂ ਲਈ ਤੁਰੰਤ ਪ੍ਰਵਾਨਗੀ ਦਿੱਤੀ ਗਈ ਜਿਨ੍ਹਾਂ ’ਚ ਬੱਸੀਆਂ ਤੋਂ ਕੁੰਤੀ (57), ਭਰੋਵਾਲ ਕਲਾਂ ਦੀ ਅਮਰਜੀਤ ਕੌਰ (78), ਗਾਲਿਬ ਕਲਾਂ ਦੀ ਜਸਪਾਲ ਕੌਰ (58), ਬਲਰਾਜ ਸਿੰਘ (66), ਗੁਰਮੀਤ ਕੌਰ (58), ਕੁਲਵੰਤ ਕੌਰ (59), ਮੱਘਰ ਸਿੰਘ (67), ਮਨਪ੍ਰੀਤ ਕੌਰ (32), ਸੋਮਾ ਬਾਈ (30), ਸਵਰਨਜੀਤ ਕੌਰ (58), ਤਰਸੇਮ ਸਿੰਘ (65) ਗਿੱਦੜਵਿੰਡੀ ਤੋਂ, ਗੋਰਸੀਆਂ ਮੱਖਣ ਤੋਂ ਕੁਲਵੰਤ ਕੌਰ (59), ਅਮਰਜੀਤ ਕੌਰ (67), ਹਰਨੇਕ ਸਿੰਘ (67) ਵਾਸੀ ਮਾਜਰੀ ਅਤੇ ਪਰਮਜੀਤ ਕੌਰ (60) ਵਾਸੀ ਸਵੱਦੀ ਸ਼ਾਮਲ ਸਨ। ਇਸ ਮੌਕੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਜਿਨ੍ਹਾਂ ਕੈਂਪ ’ਚ ਸਥਾਪਤ ਕੀਤੇ ਡੈਸਕਾਂ ਰਾਹੀਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।