ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਨੂੰ ਅੱਗ ਲਾਉਣ ਖ਼ਿਲਾਫ਼ ਕੇਸ

09:10 AM Sep 23, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 22 ਸਤੰਬਰ
ਸਰਹੱਦੀ ਖੇਤਰ ਦੇ ਪਿੰਡ ਬੁਰਜ ਦੇ ਕਿਸਾਨ ਤਸਬੀਰ ਸਿੰਘ ਵੱਲੋਂ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਬੀ ਐਨ ਐਸ ਦੀ ਦਫ਼ਾ 223 ਅਧੀਨ ਕੇਸ ਦਰਜ ਕੀਤਾ ਹੈ| ਇਸ ਸਬੰਧੀ ਏਐੱੱਸਆਈ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਇਸ ਸਬੰਧੀ ਸੂਚਨਾ ਬਲਾਕ ਗੰਡੀਵਿੰਡ ਦੇ ਕਲੱਸਟਰ ਅਧਿਕਾਰੀ ਗੁਰਮੀਤ ਸਿੰਘ ਨੇ ਦਿੱਤੀ ਸੀ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਕਿਸਾਨ ਖ਼ਿਲਾਫ਼ ਪਰਾਲੀ ਸਾੜਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ| ਉਨ੍ਹਾਂ ਦੱਸਿਆ ਕਿ ਕਿਸਾਨ ਤਸਬੀਰ ਸਿੰਘ ਖੇਤ ਠੇਕੇ ’ਤੇ ਲੈ ਕੇ ਖੇਤੀ ਕਰ ਰਿਹਾ ਸੀ| ਪੁਲੀਸ ਨੇ ਕਿਸਾਨ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਹੈ|

Advertisement

Advertisement