ਦਾਜ ਮੰਗਣ ਦੇ ਦੋਸ਼ ਹੇਠ ਸਹੁਰੇ ਪਰਿਵਾਰ ਖ਼ਿਲਾਫ਼ ਕੇਸ
07:44 AM Nov 03, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਨਵੰਬਰ
ਥਾਣਾ ਵਿਮੈੱਨ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਗੁਰੂ ਨਾਨਕ ਕਲੋਨੀ ਬਲਾਕ-ਏ ਜੀਐੱਨਈ ਕਾਲਜ ਵਾਸੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ 12 ਦਸੰਬਰ 2013 ਨੂੰ ਜਤਿੰਦਰਪਾਲ ਸਿੰਘ ਨਾਲ ਹੋਇਆ ਸੀ ਜਿਸ ਤੋਂ ਕੁਝ ਸਮਾਂ ਬਾਅਦ ਹੀ ਉਸ ਦੇ ਸਹੁਰਾ ਪਰਿਵਾਰ ਨੇ ਹੋਰ ਦਾਜ ਲਿਆਉਣ ਲਈ ਉਸ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਦੇ ਦਾਜ ਦਾ ਸਾਮਾਨ ਵੀ ਖੁਰਦ-ਬੁਰਦ ਕਰ ਦਿੱਤਾ ਗਿਆ। ਇੰਸਪੈਕਟਰ ਕੁਲਵੰਤ ਕੌਰ ਨੇ ਦੱਸਿਆ ਕਿ ਪੁਲੀਸ ਵੱਲੋਂ ਜਤਿੰਦਰਪਾਲ ਸਿੰਘ (ਪਤੀ), ਜਰਨੈਲ ਸਿੰਘ (ਸਹੁਰਾ) ਤੇ ਜਸਵੰਤ ਕੌਰ (ਸੱਸ) ਵਾਸੀਆਨ ਹੈਬੋਵਾਲ ਖੁਰਦ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
Advertisement