ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਬਰ-ਜਨਾਹ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਕੇਸ

06:43 AM Sep 01, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 31 ਅਗਸਤ
ਪੁਲੀਸ ਨੇ ਅਸਾਮ ਵਸਨੀਕ ਔਰਤ ਦੀ ਸ਼ਿਕਾਇਤ ’ਤੇ ਬਠਿੰਡਾ ਵਾਸੀ ਵਿਅਕਤੀ ਖ਼ਿਲਾਫ਼ ਉਸ ਨਾਲ ਕੁੱਟ-ਮਾਰ ਕਰਨ ਅਤੇ ਗ਼ੈਰ-ਕੁਦਰਤੀ ਤਰੀਕੇ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਲੱਕੀ ਵਾਸੀ ਬਠਿੰਡਾ ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸ਼ਿਕਾਇਤਕਰਤਾ ਲੜਕੀ ਨੇ ਦੱਸਿਆ ਕਿ ਉਹ ਮੇਕਅੱਪ ਆਰਟਿਸਟ ਅਤੇ ਬਿਊਟੀਸ਼ਨ ਦਾ ਕੰਮ ਕਰਦੀ ਹੈ। ਉਹ ਇਕ ਮਹੀਨੇ ਪਹਿਲਾਂ ਜ਼ੀਰਕਪੁਰ ਵਿੱਚ ਕੰਮ ਦੇ ਸਿਲਸਿਲੇ ਵਿੱਚ ਆਪਣੇ ਭਰਾ ਕੋਲ ਆਈ ਸੀ। ਉਸ ਦਾ ਭਰਾ ਫੋਟੋਗ੍ਰਾਫ਼ੀ ਦਾ ਕੰਮ ਕਰਦਾ ਹੈ। ਲੰਘੇ ਕੁਝ ਦਿਨ ਪਹਿਲਾਂ ਉਸ ਦਾ ਭਰਾ ਬੰਗਲੂਰੂ ਕੋਈ ਕੰਮ ਗਿਆ ਸੀ ’ਤੇ ਉਹ ਇੱਥੇ ਇਕੱਲੀ ਸੀ। ਉਹ ਮੁਹਾਲੀ ਸਥਿਤ ਸੀਪੀ-67 ਮਾਲ ਵਿੱਚ ਖ਼ਰੀਦਦਾਰੀ ਕਰਨ ਲਈ ਗਈ ਸੀ। ਉਹ ਜਦੋਂ ਵਾਪਸ ਆਉਣ ਲਈ ਮਾਲ ਦੇ ਬਾਹਰ ਖੜ੍ਹੀ ਸੀ ਤਾਂ ਕਾਰ ਵਿੱਚ ਲੱਕੀ ਆਇਆ ਜਿਸ ਨੇ ਪਿਸਤੌਲ ਦਿਖਾ ਕੇ ਉਸ ਨੂੰ ਆਪਣੀ ਕਾਰ ਵਿੱਚ ਬਿੱਠਾ ਲਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਨਾਲ ਕਾਰ ਵਿੱਚ ਹੀ ਜ਼ਬਰਦਸਤੀ ਕੀਤੀ। ਇਸ ਦੌਰਾਨ ਮੁਲਜ਼ਮ ਨੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚ ਲਈਆਂ। ਮੁਲਜ਼ਮ ਨੇ ਉਸ ਨੂੰ ਗੱਡੀ ਵਿੱਚ ਮੁੜ ਤੋਂ ਮਾਲ ਦੇ ਬਾਹਰ ਉੱਤਾਰ ਦਿੱਤਾ ਅਤੇ ਉਸ ਕੋਲ ਪਏ ਤੀਹ ਹਜ਼ਾਰ ਰੁਪਏ ਖੋਹ ਲਏ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਅਗਲੇ ਦਿਨ ਉਸ ਦੇ ਕਮਰੇ ਵਿੱਚ ਆ ਗਿਆ ਅਤੇ ਇਕ ਹੋਟਲ ਵਿੱਚ ਲੈ ਗਿਆ ਜਿੱਥੇ ਮੁਲਜ਼ਮ ਨੇ ਉਸ ਨਾਲ ਗੈਰ ਕੁਦਰਤੀ ਸਬੰਧ ਬਣਾਏ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਉਸ ਦੀ ਕੁੱਟ-ਮਾਰ ਕੀਤੀ। ਪੁਲੀਸ ਨੇ ਮੁਲਜ਼ਮ ਲੱਕੀ ਖ਼ਿਲਾਫ਼ ਕੇਸ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement