ਬਲੈਕਮੇਲ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਕੇਸ
08:50 AM Oct 06, 2023 IST
ਡੇਰਾਬੱਸੀ (ਨਿੱਜੀ ਪੱਤਰ ਪ੍ਰੇਰਕ): ਲੜਕੀ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਨ ਦੇ ਦੋਸ਼ ਹੇਠ ਪੁਲੀਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ 20 ਸਾਲਾ ਲੜਕੀ ਨੇ ਦੱਸਿਆ ਕਿ ਲੰਘੇ ਦਨਿੀਂ ਉਸ ਦੇ ਚਾਚਾ ਦਾ ਵਿਆਹ ਸੀ। ਵਿਆਹ ’ਚ ਅਭਿਸ਼ੇਕ ਰਾਣਾ ਵਾਸੀ ਮਾਡਲ ਟਾਊਨ ਕਰੇੜਾ ਜ਼ਿਲ੍ਹਾ ਯਮੁਨਾਨਗਰ ਵੀ ਆਇਆ ਸੀ। ਦੋਵਾਂ ਦੀ ਜਾਣ-ਪਛਾਣ ਹੋਣ ਮਗਰੋਂ ਦੋਸਤੀ ਹੋ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਉਸ ਨੂੰ ਵੀਡੀਓ ਕਾਲ ਕਰਦਾ ਸੀ, ਜਿਸ ਨੇ ਉਸ ਨੂੰ ਝਾਂਸੇ ਵਿੱਚ ਲੈ ਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ। ਦੋਸ਼ ਲਾਇਆ ਕਿ ਮੁਲਜ਼ਮ ਉਸ ਨੂੰ ਵਿਆਹ ਕਰਨ ਲਈ ਮਜਬੂਰ ਕਰ ਰਿਹਾ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement