ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਟਰ ਚੋਰੀ ਕਰਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ

07:41 AM Aug 03, 2023 IST

ਰਤੀਆ (ਪੱਤਰ ਪ੍ਰੇਰਕ): ਸ਼ਹਿਰੀ ਥਾਣਾ ਪੁਲੀਸ ਨੇ ਪਿੰਡ ਰੱਤਾਖੇੜਾ ਦੇ ਜਗਦੀਸ਼ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਪਿੰਡ ਦੇ ਵਿਨੋਦ ਕੁਮਾਰ ਅਤੇ ਇਕ ਹੋਰ ਅਣਪਛਾਤੇ ਵਿਅਕਤੀ ਖ਼ਿਲਾਫ਼ ਘਰ ਦੇ ਬਾਹਰੋਂ ਮੋਟਰ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਆਪਣੇ ਘਰ ਵਿਚ ਮਿਸਤਰੀ ਲਗਾਏ ਹੋਏ ਹਨ। ਉਸ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਮਿਸਤਰੀ ਚਾਹ-ਪਾਣੀ ਪੀਣ ਲਈ ਬੈਠੇ ਸਨ ਤਾਂ ਇਸੇ ਦੌਰਾਨ ਮੋਟਰਸਾਈਕਲ ’ਤੇ ਆਏ ਪਿੰਡ ਦੇ ਵਿਨੋਦ ਤੇ ਇਕ ਅਣਪਛਾਤੇ ਵਿਅਕਤੀ ਨੇ ਘਰ ਦੇ ਬਾਹਰੋਂ ਯੋਜਨਾਬੱਧ ਤਰੀਕੇ ਨਾਲ ਉਥੇ ਲੱਗੀ ਮੋਟਰ ਨੂੰ ਚੋਰੀ ਕਰ ਲਿਆ। ਪੁਲੀਸ ਨੇ ਨਾਮਜ਼ਦ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement