ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਚੋਣਾਂ ਵੇਲੇ ਹਿੰਸਾ ਮਾਮਲੇ ’ਚ 13 ਖ਼ਿਲਾਫ਼ ਕੇਸ ਦਰਜ

11:30 AM Oct 20, 2024 IST

ਤਰਨ ਤਾਰਨ (ਪੱਤਰ ਪ੍ਰੇਰਕ): ਇਲਾਕਾ ਝਬਾਲ ਦੇ ਪਿੰਡ ਬਾਬਾ ਸੈਨ ਭਗਤ (ਸੋਹਲ) ਵਿੱਚ 15 ਅਕਤੂਬਰ ਨੂੰ ਪੰਚਾਇਤ ਚੋਣਾਂ ਵੇਲੇ ਦੋ ਧੜਿਆਂ ਦਰਮਿਆਨ ਹੋਈਆਂ ਹਿੰਸਕ ਘਟਨਾਵਾਂ ਤਹਿਤ ਝਬਾਲ ਪੁਲੀਸ ਨੇ 13 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ| ਹਿੰਸਾ ਵਿੱਚ ਪਿੰਡ ਵਾਸੀ ਮਨਪ੍ਰੀਤ ਸਿੰਘ ਦੇ ਢਿੱਡ ਵਿੱਚ ਗੋਲੀ ਲੱਗੀ ਸੀ ਜਦਕਿ ਬੂਟਾ ਸਿੰਘ ਦੇ ਪੈਰ ’ਤੇ ਦਾਤਰ ਵੱਜਣ ਨਾਲ ਜ਼ਖ਼ਮੀ ਹੋ ਗਿਆ ਸੀ| ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸੱਤ ਮੁਲਜ਼ਮਾਂ ਦੀ ਪਛਾਣ ਪਿੰਡ ਵਾਸੀ ਬਲਜਿੰਦਰ ਸਿੰਘ, ਗੁਰਮੁੱਖ ਸਿੰਘ, ਗਗਨਦੀਪ ਸਿੰਘ, ਤਰਸੇਮ ਸਿੰਘ ,ਪ੍ਰੇਮ ਸਿੰਘ, ਸਰਵਣ ਸਿੰਘ ਅਤੇ ਗੁਰਭਾਗ ਸਿੰਘ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਛੇ ਮੁਲਜ਼ਮਾਂ ਦੀ ਅਜੇ ਪਛਾਣ ਕੀਤੀ ਜਾਣੀ ਬਾਕੀ ਹੈ| ਪੁਲੀਸ ਨ ਇਸ ਸਬੰਧੀ ਕੇਸ ਦਰਜ ਕੀਤਾ ਹੈ। ਮਨਪ੍ਰੀਤ ਸਿੰਘ ਅਜੇ ਵੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਇਸ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।

Advertisement

Advertisement