ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਮਾਮਲਿਆਂ ’ਚ 16 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

06:12 AM Sep 17, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਸਤੰਬਰ
ਲੜਾਈ, ਝਗੜਿਆਂ ਅਤੇ ਕੁੱਟਮਾਰ ਦੇ ਮਾਮਲਿਆਂ ਵਿੱਚ ਪੁਲੀਸ ਵੱਲੋਂ 16 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਦਰ ਦੀ ਪੁਲੀਸ ਨੂੰ ਗੁਰੂ ਗੋਬਿੰਦ ਸਿੰਘ ਨਗਰ ਬਰੇਟਾ ਰੋਡ ਨਿਊ ਸ਼ਿਮਲਾਪੁਰੀ ਵਾਸੀ ਯੋਗਰਾਜ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਜਸਪ੍ਰੀਤ ਨਾਲ ਮੁਹੱਲੇ ਵਿੱਚ ਹੀ ਸਮਰਾਟ ਨਾਮੀਂ ਵਿਅਕਤੀ ਦੇ ਘਰ ਬਾਹਰ ਖੜ੍ਹੇ ਗੱਲਾਂ ਕਰ ਰਹੇ ਸਨ ਕਿ ਕੁੱਝ ਲੋਕ ਕਰੇਟਾ ਕਾਰ ’ਚ ਆਏ ਅਤੇ ਉਨ੍ਹਾਂ ਦੀ ਕੁੱਟਮਾਰ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਗਿਆਸਪੁਰਾ ਵਾਸੀਆਂ ਮਹੇਸ਼ ਸਿੰਘ ਅਤੇ ਹਿਮਾਂਸ਼ੂ ਸਮੇਤ 7/8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਟਿੱਬਾ ਦੀ ਪੁਲੀਸ ਨੂੰ ਮੁਹੱਲਾ ਮਹਾਰਾਣਾ ਪ੍ਰਤਾਪ ਨਗਰ ਟਿੱਬਾ ਰੋਡ ਵਾਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਸੰਨੀ ਨਾਲ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਕਿ ਬੁੱਢਾ ਨਾਲਾ ਉਪਰ ਪੈਂਦੇ ਸ਼ਰਾਬ ਦੇ ਠੇਕੇ ਵਾਲੀ ਗਲੀ ਵਿੱਚ 2 ਐਕਟਿਵਾ ਸਵਾਰ ਲੜਕਿਆਂ ਨੇ ਉਨ੍ਹਾਂ ਨੂੰ ਘੇਰ ਕੇ ਪਹਿਲਾਂ ਹੱਥੋਪਾਈ ਕੀਤੀ ਅਤੇ ਉਸਦਾ ਫੋਨ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ 4-5 ਹੋਰ ਅਣਪਛਾਤੇ ਲੜਕਿਆਂ ਨੇ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਦੀ ਕੁੱਟਮਾਰ ਕੀਤੀ ਤੇ ਸਿਰ ਵਿੱਚ ਵਾਰ ਕੀਤੇ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਵੀਰੂ ਵਾਸੀ ਤਾਜਪੁਰ ਰੋਡ ਝੁੱਗੀਆਂ ਅਤੇ 5 ਅਣਪਛਾਤੇ ਲੜਕਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement