ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਮੁਲਾਜ਼ਮ ਦੇ ਨਾਂ ’ਤੇ ਰਿਸ਼ਵਤ ਲੈਣ ਵਾਲੇ ਖ਼ਿਲਾਫ਼ ਕੇਸ ਦਰਜ

08:57 AM Nov 08, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 7 ਨਵੰਬਰ
‘ਐਂਟੀ-ਨਾਰਕੋਟਿਕਸ ਟਾਸਕ ਫੋਰਸ’ ਨਾਲ ਸਬੰਧਤ ਇੱਕ ਪੁਲੀਸ ਮੁਲਾਜ਼ਮ ਦੇ ਨਾਮ ’ਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਇੱਕ ਵਿਅਕਤੀ ਦੇ ਖਿਲਾਫ਼ ਵਿਜੀਲੈਂਸ ਬਿਓਰੋ ਪਟਿਆਲਾ ਵੱਲੋਂ ਵਿਜੀਲੈਂਸ ਦੇ ਪਟਿਆਲਾ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਬੀਨੂੰ ਵਰਮਾ ਨਾਮੀਂ ਇਹ ਵਿਅਕਤੀ ਮੁੱਖ ਮੰਤਰੀ ਦੇ ਹਲਕੇ ਨਾਲ ਸਬੰਧਤ ਧੂਰੀ ਸ਼ਹਿਰ ਦਾ ਰਹਿਣ ਵਾਲਾ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਹਟੀ ਦੇ ਵਾਸੀ ਅਮਨਦੀਪ ਕਾਲੂ ਵੱਲੋਂ ਉਸ ਖਿਲਾਫ਼ ‘ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ’ਚ ਸ਼ਿਕਾਇਤਕਰਤਾ ਅਮਨਦੀਪ ਕਾਲੂ ਨੇ ਦੋਸ਼ ਲਾਇਆ ਕਿ ਏ.ਐਨ.ਟੀ.ਐਫ ਪਟਿਆਲਾ ਦਾ ਇੱਕ ਮੁਲਾਜ਼ਮ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਹੀ ਬੀਨੂ ਵਰਮਾ ਨਾਮ ਦਾ ਇੱਕ ਵਿਅਕਤੀ ਉਸ ਨੂੰ ਮਿਲਿਆ। ਏ.ਐਨ.ਟੀ.ਐਫ. ਦੇ ਪੁਲੀਸ ਮੁਲਾਜ਼ਮਾਂ ਨਾਲ ਜਾਣ-ਪਛਾਣ ਹੋਣ ਦੇ ਹਵਾਲੇ ਨਾਲ ਉਸ ਨੇ ਕਿਹਾ ਕਿ ਉਹ ਉਸ ਦੀ ਮਦਦ ਕਰ ਸਕਦਾ ਹੈ। ਗੱਲਬਾਤ ਅੱਗੇ ਵਧੀ ਤਾਂ ਉਸ ਨੇ ਏ.ਐਨ.ਟੀ.ਐਫ. ਦੇ ਪੁਲੀਸ ਮੁਲਾਜ਼ਮ ਦੇ ਨਾਮ ’ਤੇ ਉਸ ਕੋਲ਼ੋਂ 7 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਇਸ ਸਬੰਧੀ 5 ਲੱਖ ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਬੀਨੂ ਵਰਮਾ ਨਾਲ ਹੋਈ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ, ਜੋ ਉਸ ਨੇ ਸਬੂਤ ਵਜੋਂ ਬਿਊਰੋ ਨੂੰ ਸੌਂਪ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਦੌਰਾਨ ਦੋਸ਼ ਸਹੀ ਮਿਲਣ ’ਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਦਬੋਚ ਲਿਆ ਜਾਵੇਗਾ। ਜਾਂਚ ਦੌਰਾਨ ਏ.ਐਨ.ਟੀ.ਐਫ. ਦੇ ਉਸ ਪੁਲੀਸ ਮੁਲਾਜ਼ਮ ਦੀ ਭੂਮਿਕਾ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਨਾਮ ’ਤੇ ਬੀਨੂੰ ਵਰਮਾ ਵੱਲੋਂ ਇਹ ਰਿਸ਼ਵਤ ਲਈ ਗਈ ਹੈ।

Advertisement

Advertisement