ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਕੇਸ ਦਰਜ

06:12 AM May 17, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 16 ਮਈ
ਪੁਲੀਸ ਨੇ ਨਾਜ਼ਾਇਜ ਮਾਈਨਿੰਗ ਕਰਨ ਅਤੇ ਮੌਕੇ ’ਤੇ ਡਿਊਟੀ ਕਰ ਰਹੇ ਪੁਲੀਸ ਮੁਲਾਜ਼ਮ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਮੁਲਾਜ਼ਮ ਛੱਤ ਪਿੰਡ ਤੋਂ ਚਿੜੀਆਘਰ ਵਾਲੇ ਪਾਸੇ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਘੱਗਰ ਵਾਲੇ ਪਾਸੇ ਤੋਂ ਰੇਤ ਨਾਲ ਭਰੀ ਟਰੈਕਟਰ-ਟਰਾਲੀ ਆਉਂਦੀ ਦਿਖਾਈ ਦਿੱਤੀ। ਉਨ੍ਹਾਂ ਟਰੈਕਟਰ-ਟਰਾਲੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਨੇ ਟਰੈਕਟਰ ਪੁਲੀਸ ’ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਆਪਣਾ ਟਰੈਕਟਰ ਭਜਾ ਕੇ ਲੈ ਗਿਆ। ਪੁਲੀਸ ਵੱਲੋਂ ਉਸ ਦਾ ਪਿੱਛਾ ਕਰ ਕੇ ਉਸ ਨੂੰ ਪਿੰਡ ਛੱਤ ਕੋਲ ਘੇਰ ਲਿਆ ਗਿਆ ਪ੍ਰੰਤੂ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

Advertisement

ਨਾਜਾਇਜ਼ ਖਣਨ ਸਬੰਧੀ ਕੇਸ ਦਰਜ

ਰੂਪਨਗਰ(ਪੱਤਰ ਪ੍ਰੇਰਕ): ਜੰਗਲਾਤ ਵਿਭਾਗ ਰੂਪਨਗਰ ਦੇ ਰੇਂਜ ਅਫ਼ਸਰ ਦੀ ਸ਼ਿਕਾਇਤ ’ਤੇ ਥਾਣਾ ਸਦਰ ਰੂਪਨਗਰ ਦੀ ਪੁਲੀਸ ਨੇ ਇੱਕ ਵਿਅਕਤੀ ਵਿਰੁੱਧ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ ਨਾਜਾਇਜ਼ ਖਣਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣਾ ਸਦਰ ਰੂਪਨਗਰ ਦੇ ਮੁਖੀ ਦੀਪਇੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਵਣ ਰੇਂਜ ਅਫਸਰ ਰੂਪਨਗਰ ਬਲਜਿੰਦਰ ਸਿੰਘ ਨੇ ਦੱਸਿਆ ਕਿ 13 ਤੇ 14 ਮਈ ਦੀ ਦਰਮਿਆਨੀ ਰਾਤ ਨੂੰ ਬਲਾਕ ਅਫ਼ਸਰ ਬਲਵਿੰਦਰ ਸਿੰਘ ਅਤੇ ਵਣ ਗਾਰਡ ਬਖਸ਼ੀਸ਼ ਕੁਮਾਰ ਨੇ ਚਰਨਜੀਤ ਸਿੰਘ ਵਾਸੀ ਪਿੰਡ ਮਾਜਰੀ ਜੱਟਾਂ ਨੂੰ ਰਾਤ ਵੇਲੇ ਸਰਕਾਰੀ ਜੰਗਲ ਵਿੱਚ ਗੈਰ ਕਾਨੂੰਨੀ ਖਣਨ ਕਰਦੇ ਦੇਖਿਆ। ਜਦੋਂ ਉਕਤ ਅਧਿਕਾਰੀਆਂ ਵੱਲੋਂ ਚਰਨਜੀਤ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਧੱਕੇ ਨਾਲ ਆਪਣੀ ਜੇਸੀਬੀ ਮਸ਼ੀਨ ਅਤੇ ਟਿੱਪਰ ਮੌਕੇ ਤੋਂ ਲੈ ਕੇ ਭੱਜ ਗਿਆ। ਐੱਸਐੱਚਓ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

Advertisement
Advertisement