ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਐੱਸਆਈ ਤੇ ਏਐੱਸਆਈ ਖ਼ਿਲਾਫ਼ ਕੇਸ ਦਰਜ

08:01 AM Aug 06, 2024 IST

ਪੱਤਰ ਪ੍ਰੇਰਕ
ਪਟਿਆਲਾ, 5 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਭਾਦਸੋਂ ਵਿੱਚ ਐੱਸਐੱਚਓ ਵਜੋਂ ਤਾਇਨਾਤ ਸਬ-ਇੰਸਪੈਕਟਰ (ਐੱਸਆਈ) ਇੰਦਰਜੀਤ ਸਿੰਘ ਅਤੇ ਉਸ ਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਅਮਰਜੀਤ ਸਿੰਘ ਖ਼ਿਲਾਫ਼ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਹਰਮਨ ਸਿੰਘ ਅਤੇ ਹੋਰਾਂ ਖ਼ਿਲਾਫ਼ ਥਾਣਾ ਭਾਦਸੋਂ ਵਿੱਚ ਕੇਸ ਦਰਜ ਸੀ ਅਤੇ ਇਸ ਕੇਸ ਵਿੱਚ ਉਨ੍ਹਾਂ ਦੀ ਮਦਦ ਕਰਨ ਬਦਲੇ ਐੱਸਐੱਚਓ ਅਤੇ ਏਐੱਸਆਈ ਨੇ ਉਨ੍ਹਾਂ ਤੋਂ ਪਹਿਲਾਂ 50,000 ਰੁਪਏ ਲੈ ਲਏ ਅਤੇ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋਣ ਮਗਰੋਂ ਦੋਵੇਂ ਪੁਲੀਸ ਅਧਿਕਾਰੀ ਇਹ ਐੱਫਆਈਆਰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਕੋਲੋਂ 35,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਲੱਗੇ। ਪੜਤਾਲ ਦੌਰਾਨ ਇਸ ਸ਼ਿਕਾਇਤ ਵਿੱਚ ਲਾਏ ਗਏ ਦੋਸ਼ ਸਹੀ ਪਾਏ ਗਏ ਅਤੇ ਦੋਵਾਂ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ।

Advertisement

Advertisement
Advertisement