For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰ ਗੁੱਜਰ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ

07:58 AM May 24, 2024 IST
ਭਾਜਪਾ ਉਮੀਦਵਾਰ ਗੁੱਜਰ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੇਸ ਦਰਜ
Advertisement

ਪੱਤਰ ਪ੍ਰੇਰਕ
ਫਰੀਦਾਬਾਦ, 23 ਮਈ
ਭਾਜਪਾ ਉਮੀਦਵਾਰ ਅਤੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਮਾਜਿਕ ਸਿੱਖਿਆ ਪੰਚਾਇਤ ਅਧਿਕਾਰੀ ਰਾਜੇਸ਼ ਪਰਾਸ਼ਰ ਦੀ ਸ਼ਿਕਾਇਤ ’ਤੇ ਡਬੁਆ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਲੀ ਬਰਾਤ ਘਰ ਵਿੱਚ ਭਾਜਪਾ ਪਾਰਟੀ ਦੇ ਚੋਣ ਝੰਡੇ ਅਤੇ ਪੋਸਟਰ ਬਿਨਾਂ ਮਨਜ਼ੂਰੀ ਦੇ ਲਗਾਏ ਗਏ ਸਨ। ਇਸ ਸਬੰਧੀ 17 ਮਈ ਨੂੰ ਉਮੀਦਵਾਰ ਕ੍ਰਿਸ਼ਨਪਾਲ ਗੁੱਜਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਅਜਿਹੇ ਇਸ਼ਤਿਹਾਰਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਇਹ ਪਹਿਲਾ ਮਾਮਲਾ ਹੈ।

Advertisement

Advertisement
Advertisement
Author Image

joginder kumar

View all posts

Advertisement