For the best experience, open
https://m.punjabitribuneonline.com
on your mobile browser.
Advertisement

ਵੋਟ ਪਾਉਣ ਵੇਲੇ ਵੀਡੀਓ ਬਣਾ ਕੇ ਵਾਇਰਲ ਕਰਨ ’ਤੇ ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਕੰਬੋਜ ਖ਼ਿਲਾਫ਼ ਕੇਸ ਦਰਜ

02:52 PM Jun 01, 2024 IST
ਵੋਟ ਪਾਉਣ ਵੇਲੇ ਵੀਡੀਓ ਬਣਾ ਕੇ ਵਾਇਰਲ ਕਰਨ ’ਤੇ ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਕੰਬੋਜ ਖ਼ਿਲਾਫ਼ ਕੇਸ ਦਰਜ
Advertisement

ਫਿਰੋਜ਼ਪੁਰ, 1 ਜੂਨ
ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ’ਤੇ ਵੋਟ ਪਾਉਣ ਦੀ ਕਥਿਤ ਤੌਰ 'ਤੇ ਵੀਡੀਓ ਬਣਾਉਣ ਤੇ ਉਸ ਨੂੰ ਵਾਇਰਲ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕੰਬੋਜ ਦੀ ਗੁਰੂਹਰਸਹਾਏ ਦੇ ਪਿੰਡ ਜੀਵਾ ਰਾਏ ਵਿੱਚ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਸਮੇਂ ਅਣਪਛਾਤੇ ਨੇ ਵੀਡੀਓ ਬਣਾਈ ਸੀ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬਾਅਦ ਵਿੱਚ ਕੰਬੋਜ ਨੇ ਵੀਡੀਓ ਵਾਇਰਲ ਕਰ ਦਿੱਤੀ। ਕੰਬੋਜ ਅਤੇ ਅਣਪਛਾਤੇ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਕੰਬੋਜ ਜਲਾਲਾਬਾਦ ਤੋਂ 'ਆਪ' ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਪਿਤਾ ਹਨ।

Advertisement

Advertisement
Advertisement
Author Image

Advertisement