ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਰੀਓਗ੍ਰਾਫਰ ਰੈਮੋ ਡਿਸੂਜ਼ਾ ਤੇ ਛੇ ਹੋਰਾਂ ਖ਼ਿਲਾਫ਼ 11.96 ਕਰੋੜ ਦੀ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ

04:34 PM Oct 19, 2024 IST
ਰੈਮੋ ਡਿਸੂਜ਼ਾ ਦੀ ਫਾਈਲ ਫੋਟੋ।

ਠਾਣੇ, 19 ਅਕਤੂਬਰ
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਕੋਰੀਓਗ੍ਰਾਫਰ ਰੈਮੋ ਡਿਸੂਜ਼ਾ, ਉਸ ਦੀ ਪਤਨੀ ਅਤੇ ਪੰਜ ਹੋਰਾਂ ਖ਼ਿਲਾਫ਼ ਇਕ ਨਾਚ ਮੰਡਲੀ ਨਾਲ 11.96 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ 26 ਸਾਲਾ ਡਾਂਸਰ ਦੀ ਸ਼ਿਕਾਇਤ ’ਤੇ 16 ਅਕਤੂਬਰ ਨੂੰ ਮੀਰਾ ਰੋਡ ਪੁਲੀਸ ਥਾਣੇ ਵਿੱਚ ਰੈਮੋ, ਉਸ ਦੀ ਪਤਨੀ ਲਿਜ਼ੈਲ ਅਤੇ ਪੰਜ ਹੋਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 465 (ਜਾਅਲਸਾਜ਼ੀ), 420 (ਧੋਖਾਧੜੀ) ਸਣੇ ਹੋਰ ਪ੍ਰਾਸੰਗਿਕ ਪ੍ਰਬੰਧਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਫਆਈਆਰ ਮੁਤਾਬਕ, ਸ਼ਿਕਾਇਤਕਰਤਾ ਤੇ ਉਸ ਦੇ ਸਾਥੀਆਂ ਨਾਲ 2018 ਤੋਂ ਜੁਲਾਈ 2024 ਵਿਚਾਲੇ ਕਥਿਤ ਤੌਰ ’ਤੇ ਧੋਖਾਧੜੀ ਕੀਤੀ ਗਈ। ਇਸ ਨਾਚ ਮੰਡਲੀ ਨੇ ਇਕ ਟੀਵੀ ਸ਼ੋਅ ਵਿੱਚ ਪੇਸ਼ਕਾਰੀ ਦਿੱਤੀ ਸੀ ਅਤੇ ਜਿੱਤ ਹਾਸਲ ਕੀਤੀ ਸੀ। ਐੱਫਆਈਆਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਦਿਖਾਇਆ ਕਿ ਇਹ ਗਰੁੱਪ ਉਨ੍ਹਾਂ ਦਾ ਹੈ ਅਤੇ 11.96 ਕਰੋੜ ਰੁਪਏ ਦੀ ਪੁਰਸਕਾਰ ਰਾਸ਼ੀ ਹੜਪ ਲਈ। -ਪੀਟੀਆਈ

Advertisement

Advertisement