ਪੱਟੀ ਜੇਲ੍ਹ ’ਚ ਹਵਾਲਾਤੀਆਂ ਖ਼ਿਲਾਫ਼ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ
08:54 AM Jun 08, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 7 ਜੂਨ
ਕਰੀਬ ਇਕ ਮਹੀਨਾ ਪਹਿਲਾਂ ਸਬ-ਜੇਲ੍ਹ ਪੱਟੀ ਅੰਦਰ ਇਕ ਹਵਾਲਾਤੀ ’ਤੇ ਹਮਲਾ ਕਰਨ ਦੇ ਦੋਸ਼ ਹੇਠ ਥਾਣਾ ਪੱਟੀ ਸਿਟੀ ਦੀ ਪੁਲੀਸ ਨੇ ਚਾਰ ਹਵਾਲਾਤੀਆਂ ਖ਼ਿਲਾਫ਼ ਕੱਲ੍ਹ ਕੇਸ ਦਰਜ ਕੀਤਾ ਹੈ| ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਬੰਦ ਹਵਾਲਾਤੀ ਸੁਖਬੀਰ ਸਿੰਘ ਵਾਸੀ ਬਰਵਾਲਾ, ਅਰਸ਼ਦੀਪ ਸਿੰਘ ਵਾਸੀ ਕਲਸੀਆਂ ਕਲਾਂ, ਕਮਲ ਸਿੰਘ ਵਾਸੀ ਝੁੱਗੀਆਂ ਕਾਲੂ ਅਤੇ ਅਜੈ ਵਾਸੀ ਕਿਰਤੋਵਾਲ ਨੇ ਆਪਸ ਵਿਚ ਮਿਲ ਕੇ ਜੇਲ੍ਹ ਅੰਦਰ ਬੰਦ ਹਵਾਲਾਤੀ ਦਿਲਬਾਗ ਸਿੰਘ ਵਾਸੀ ਸਭਰਾ ’ਤੇ ਹਮਲਾ ਕਰ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ| ਪੁਲੀਸ ਨੇ ਇਸ ਸਬੰਧੀ ਦਫ਼ਾ 323, 34 ਅਧੀਨ ਇਕ ਕੇਸ ਦਰਜ ਕੀਤਾ ਹੈ|
Advertisement
Advertisement