ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸਾੜਨ ਦੇ ਦੋਸ਼ਾਂ ਹੇਠ ਅੱਠ ਕਿਸਾਨਾਂ ਖ਼ਿਲਾਫ਼ ਕੇਸ ਦਰਜ

10:11 AM Oct 24, 2024 IST
ਬਾਬੈਨ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਲਾਈ ਅੱਗ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 23 ਅਕਤੂਬਰ
ਬਾਬੈਨ ਪੁਲੀਸ ਨੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਦੋਸ਼ ਹੇਠ ਉਪ ਨਿਰਦੇਸ਼ਕ ਖੇਤੀ ਤੇ ਕਿਸਾਨ ਕਲਿਆਣ ਵਿਭਾਗ ਦੀ ਸ਼ਿਕਾਇਤ ’ਤੇ ਬਾਬੈਨ ਖੇਤਰ ਦੇ ਅੱਠ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵਿਭਾਗ ਵੱਲੋਂ ਬਾਬੈਨ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮੰਗੋਲੀ ਜਾਟਾਨ ਦੇ ਕਿਸਾਨ ਰਾਜੇਸ਼ ਕੁਮਾਰ, ਕਰਮਜੀਤ ਕੌਰ, ਬਲਰਾਜ, ਕਾਲੀ ਰਾਣੋ ਦੇ ਕਿਸਾਨ ਸੁਖਦੇਵ, ਭਗਵਾਨਪੁਰ ਦੇ ਕਿਸਾਨ ਵੀਰੇਂਦਰ ਕੁਮਾਰ, ਬਰਗਟ ਦੇ ਕਿਸਾਨ ਹੁਕਮ ਸਿੰਘ, ਬੀੜ ਸੂਜਰਾ ਦੇ ਜੈ ਭਗਵਾਨ, ਬੜਤੌਲੀ ਦੇ ਕਿਸਾਨ ਗਿਆਨ ਚੰਦ ਖ਼ਿਲਾਫ਼ ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਖੇਤਾਂ ਵਿੱਚ ਪਈ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਦਾ ਦੋਸ਼ ਹੈ। ਪੁਲੀਸ ਨੇ ਸਬੰਧਤ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement