ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤੀ ਚੋਣਾਂ ’ਚ ਧਾਂਦਲੀਆਂ ਦੇ ਦੋਸ਼ ਹੇਠ ਅੱਠ ਖ਼ਿਲਾਫ਼ ਕੇਸ ਦਰਜ

08:25 AM Aug 26, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 25 ਅਗਸਤ
ਬਾਘਾਪੁਰਾਣਾ ਪੁਲੀਸ ਨੇ 2018 ਦੀਆਂ ਪੰਚਾਇਤੀ ਚੋਣਾਂ ’ਚ ਜਾਅਲਸਾਜ਼ੀ ਦੇ ਦੋਸ਼ਾਂ ਹੇਠ ਬਾਘਾਪੁਰਾਣਾ ਦੇ ਤਤਕਾਲੀ ਬੀਡੀਪੀਓ, ਕਾਂਗਰਸੀ ਸਰਪੰਚ, ਦੋ ਨੰਬਰਦਾਰਾਂ ਸਣੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਰਚਰਨ ਸਿੰਘ ਨੇ ਐੱਸਐੱਸਪੀ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਸੀ ਕਿ ਸਾਲ 2018 ਵਿੱਚ ਉਸ ਦੇ ਵਿਰੋਧੀ ਕਾਂਗਰਸੀ ਸਮਰਥਕ ਜਗਸੀਰ ਸਿੰਘ ਨੇ ਉਸ ’ਤੇ ਦੋ ਕਨਾਲ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਵਾਉਣ ਦੇ ਦੋਸ਼ ਲਗਾਉਂਦਿਆਂ ਪੰਚਾਇਤੀ ਚੋਣਾਂ ਦੌਰਾਨ ਉਸ ਦੀ ਨਾਮਜ਼ਦਗੀ ਰੱਦ ਕਰਵਾ ਦਿੱਤੀ ਸੀ। ਜਗਸੀਰ ਸਿੰਘ ਨੂੰ ਬਿਨਾਂ ਮੁਕਾਬਲੇ ਜੇਤੂ ਐਲਾਨ ਦਿੱਤਾ ਗਿਆ ਸੀ। ਉਸ ਨੇ ਚੋਣ ਟ੍ਰਿਬਿਊਨਲ ਕੋਲ ਸਰਪੰਚੀ ਦੀ ਚੋਣ ਨੂੰ ਚੁਣੌਤੀ ਦਿੱਤੀ ਸੀ। ਇਸ ਕੇਸ ਦੀ ਸੁਣਵਾਈ ਦੌਰਾਨ ਉਸ ਖ਼ਿਲਾਫ਼ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਤਿਆਰ ਕੀਤੀ ਗਈ ਰਿਪੋਰਟ ’ਤੇ ਮਾਲ ਪਟਵਾਰੀ ਦੇ ਜਾਅਲੀ ਦਸਤਖ਼ਤ ਕਰਨ ਦੀ ਗੱਲ ਸਾਹਮਣੇ ਆ ਗਈ। ਇਹ ਜਾਅਲੀ ਰਿਪੋਰਟ ਨੰਬਰਦਾਰ ਜਗਰੂਪ ਸਿੰਘ ਅਤੇ ਸੁਖਚੈਨ ਸਿੰਘ ਨੰਬਰਦਾਰ ਵੱਲੋਂ ਤਸਦੀਕ ਕੀਤੀ ਗਈ ਸੀ। ਬੀਡੀਪੀਓ ’ਤੇ ਦੋਸ਼ ਹਨ ਕਿ ਉਨ੍ਹਾਂ ਆਪਣੇ ਅਧਿਕਾਰਾਂ ਦੀ ਗਲਤ ਵਰਤੋਂ ਕਰਦੇ ਹੋਏ ਨਾਮਜ਼ਦਗੀ ਪੇਪਰ ਸਬੰਧੀ ਗਲਤ ਫ਼ੈਸਲਾ ਲਿਆ ਹੈ। ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਕਿਹਾ ਕਿ ਤਤਕਾਲੀ ਬੀਡੀਪੀਓ ਅਮਿਤ ਕੁਮਾਰ, ਸਰਪੰਚ ਜਗਸੀਰ ਸਿੰਘ, ਉਸ ਦੇ ਪੁੱਤਰ ਸੁਖਪ੍ਰੀਤ ਸਿੰਘ, ਨੰਬਰਦਾਰ ਜਗਰੂਪ ਸਿੰਘ ਅਤੇ ਸੁਖਚੈਨ ਸਿੰਘ ਤੋਂ ਇਲਾਵਾ ਗੁਰਿੰਦਰ ਸਿੰਘ, ਕੁਲਦੀਪ ਸਿੰਘ ਅਤੇ ਸੁਖਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement